
Death of Punjabi in America: ਪੜ੍ਹਾਈ ਲਈ ਅਮਰੀਕਾ ਗਿਆ ਸੀ ਨੌਜਵਾਨ
Death of Punjabi in America: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਇਹ ਵੀ ਪੜ੍ਹੋ: Parkash Purab: ਕਲਿ ਤਾਰਣ ਗੁਰੁ ਨਾਨਕ ਆਇਆ॥ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਿਵੇਕ ਪਲਿਆਲ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਹੁਸਿਆਰਪੁਰ ਦੇ ਪਿੰਡ ਚੱਕ ਮੀਰਪੁਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਵਿਵੇਕ ਇਸੇ ਸਾਲ ਦੇ ਸ਼ੁਰੂਆਤ ਜਨਵਰੀ ਵਿਚ ਪੜ੍ਹਾਈ ਲਈ ਅਮਰੀਕਾ ਗਿਆ ਸੀ।
ਇਹ ਵੀ ਪੜ੍ਹੋ: Mohammed Shami News: ਖੱਡ 'ਚ ਡਿੱਗੀ ਕਾਰ, ਫਰਿਸ਼ਤੇ ਬਣ ਕੇ ਪਹੁੰਚੇ ਮੁਹੰਮਦ ਸ਼ਮੀ, ਬਚਾਈ ਵਿਅਕਤੀ ਦੀ ਜਾਨ