
ਨੌਜਵਾਨ ਦੀ ਸੜਕ ਹਾਦਸੇ ਵਿਚ ਗਈ ਜਾਨ
Punjabi Youth: ਰੋਜ਼ੀ ਰੋਟੀ ਦੀ ਲਈ ਦੋ ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਮਨਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਜੀਜਾ ਅਜੈ ਕੁਮਾਰ ਪੁੱਤਰ ਗੁਰਧਿਆਨ ਵਾਸੀ ਨਡਾਲਾ (ਕਪੂਰਥਲਾ) ਸੁਨਿਹਰੀ ਭਵਿੱਖ ਲਈ ਤਕਰੀਬਨ ਦੋ ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਇਟਲੀ ਗਿਆ ਸੀ।
ਬੀਤੇ ਦਿਨ ਉਹ ਆਪਣੇ ਸਾਥੀ ਰਕੇਸ਼ ਕੁਮਾਰ ਦੀ ਗੱਡੀ ਵਿੱਚ ਬੈਠ ਕੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਤੋਂ ਫਿਊਮੀਚੀਨੋ ਹਵਾਈ ਅੱਡੇ 'ਤੇ ਕਿਸੇ ਰਿਸ਼ਤੇਦਾਰ ਨੂੰ ਲੈਣ ਚਲੇ ਗਏ ਜਿੱਥੇ ਗੱਡੀ ਚਾਲਕ ਨੇ ਹਵਾਈ ਅੱਡੇ ਨੇੜੇ ਪਾਰਕਿੰਗ ਦੇ ਪੈਸੇ ਬਚਾਉਣ ਖਾਤਰ ਗੱਡੀ ਨੋ ਪਾਰਕਿੰਗ 'ਚ ਲਗਾ ਕੇ ਰਿਸ਼ਤੇਦਾਰ ਦੀ ਫਲਾਈਟ ਦਾ ਇਤਜ਼ਾਰ ਕਰਨ ਲੱਗੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਦੌਰਾਨ ਅਜੇ ਕੁਮਾਰ ਬਾਥਰੂਮ ਜਾਣ ਲਈ ਬਾਹਰ ਨਿਕਲਿਆ ਸੀ ਤਾਂ ਇੱਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦੋ ਛੋਟੇ ਬੱਚੇ ਹਨ। ਉਹਨਾਂ ਇਟਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾਵੇ ਤੇ ਨੌਜਵਾਨ ਦੀ ਦੇਹ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।