ਪੰਜਾਬ ਦੇ ਨੌਜਵਾਨ ਨੇ ਕੀਤੀ ਪਹਿਲ, ਅਮਰੀਕਾ ’ਚ ਬਣਵਾਏਗਾ ‘ਖ਼ਾਲਸਾ ਯੂਨੀਵਰਸਿਟੀ’
Published : Jan 27, 2020, 7:58 am IST
Updated : Jan 27, 2020, 8:08 am IST
SHARE ARTICLE
File Photo
File Photo

ਇਸ ਲਈ ਪ੍ਰਵਾਸੀ ਭਾਰਤੀਆਂ ਦੇ ਇੱਕ ਸਮੂਹ ਨੇ 125 ਏਕੜ ਜ਼ਮੀਨ ਦਾਨ ਕੀਤੀ ਹੈ। ਇਹ ਭਾਰਤ ਤੋਂ ਬਾਹਰ ਪਹਿਲੀ ਸਿੱਖ ਯੂਨੀਵਰਸਿਟੀ ਹੋਵੇਗੀ

ਵਾਸ਼ਿੰਗਟਨ - ਅਮਰੀਕੀ ਸੂਬੇ ਵਾਸ਼ਿੰਗਟਨ ਦੇ ਸ਼ਹਿਰ ਬੇਲਿੰਘਮ ’ਚ ਖ਼ਾਲਸਾ ਯੂਨੀਵਰਸਿਟੀ ਬਣਨ ਜਾ ਰਹੀ ਹੈ। ਇਸ ਲਈ ਪ੍ਰਵਾਸੀ ਭਾਰਤੀਆਂ ਦੇ ਇੱਕ ਸਮੂਹ ਨੇ 125 ਏਕੜ ਜ਼ਮੀਨ ਦਾਨ ਕੀਤੀ ਹੈ। ਇਹ ਭਾਰਤ ਤੋਂ ਬਾਹਰ ਪਹਿਲੀ ਸਿੱਖ ਯੂਨੀਵਰਸਿਟੀ ਹੋਵੇਗੀ। ਜਾਣਕਾਰੀ ਅਨੁਸਾਰ ਇਸ ਪ੍ਰਸਤਾਵਿਤ ਯੂਨੀਵਰਸਿਟੀ ’ਚ ਲਗਭਗ ਇੱਕ ਸਾਲ ਦੇ ਅੰਦਰ ਹੀ ਪੜ੍ਹਾਈ ਸ਼ੁਰੂ ਹੋ ਜਾਵੇਗੀ।

PhotoPhoto

ਬੇਲਿੰਘਮ ਸ਼ਹਿਰ ਅਮਰੀਕੀ ਸੂਬੇ ਵਾਸ਼ਿੰਗਟਨ ’ਚ ਕੈਨੇਡੀਅਨ ਬਾਰਡਰ ਲਾਗੇ ਪ੍ਰਸ਼ਾਂਤ ਮਹਾਸਾਗਰ (Pacific Ocean) ਦੇ ਕੰਢੇ 'ਤੇ ਸਥਿਤ ਹੈ। ਅਮਰੀਕਾ ’ਚ ਰਹਿੰਦੇ ਪੰਜਾਬ ਮਨਜੀਤ ਸਿੰਘ ਧਾਲੀਵਾਲ ਅਤੇ ਉੱਥੇ ਰਹਿੰਦੇ ਕੁਝ ਹੋਰ ਸਿੱਖ ਪਰਿਵਾਰਾਂ ਨੇ ਖ਼ਾਲਸਾ ਯੂਨੀਵਰਸਿਟੀ ਕਾਇਮ ਕਰਨ ਲਈ ਜ਼ਮੀਨ ਦਾਨ ਦਿੱਤੀ ਹੈ। ਇਸ ਯੂਨੀਵਰਸਿਟੀ ਦੀ ਸਥਾਪਨਾ ਦਾ ਕੰਮ ਬੀਤੇ ਵਰ੍ਹੇ ਅਗਸਤ ’ਚ ਹੀ ਸ਼ੁਰੂ ਹੋ ਗਿਆ ਸੀ।

Sikh Uber driver racially abused, strangulated by passenger in USSikh 

ਮਨਜੀਤ ਸਿੰਘ ਧਾਲੀਵਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਚੌਕੀਮਾਨ ਦੇ ਜੰਮਪਲ਼ ਹਨ। ਉਨ੍ਹਾਂ ਦੱਸਿਆ ਕਿ ਕੁਝ ਪੰਜਾਬੀ ਪਰਿਵਾਰਾਂ ਦੀ ਮਦਦ ਨਾਲ ਇੱਕ ਸਰਕਾਰੀ ਕਾਲਜ ਦੀਆਂ ਦੋ ਇਮਾਰਤਾਂ ਖ਼ਰੀਦ ਲਈਆਂ ਗਈਆਂ ਹਨ ਤੇ ਉੱਥੇ ਹੀ ਪੜ੍ਹਾਹੀ ਸ਼ੁਰੂ ਕਰ ਦਿੱਤੀ ਜਾਵੇਗੀ। ਸਿੱਖਿਆ ਬੋਰਡ ਅਤੇ ਸਥਾਨਕ ਸਰਕਾਰ ਤੋਂ ਲਾਇਸੈਂਸ ਵੀ ਲੈ ਲਿਆ ਗਿਆ ਹੈ।

PhotoPhoto

ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰ ਤੋਂ ਆਨਲਾਈਨ ਕੋਰਸ ਪ੍ਰਵਾਨ ਕਰਵਾ ਲਏ ਹਨ ਤੇ ਉਹ ਖ਼ਰੀਦੀਆਂ ਇਮਾਰਤਾਂ ਵਿਚ ਹੀ ਸ਼ੁਰੂ ਕਰ ਦਿੱਤੇ ਜਾਣਗੇ। ਇਸ ਯੂਨੀਵਰਸਿਟੀ ਦਾ ਕੈਂਪਸ ਸਥਾਪਤ ਕਰਨ ਲਈ ਸਮੁੱਚੇ ਵਿਸ਼ਵ ਦੇ ਸਿੱਖਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਲਈ ਫ਼ੰਡ ਹਾਲੇ ਘੱਟ ਹਨ ਤੇ ਉਨ੍ਹਾਂ ਨੂੰ ਆਸ ਹੈ ਕਿ ਸੰਗਤ ਵੱਲੋਂ ਇਸ ਮਾਮਲੇ ’ਚ ਜ਼ਰੁਰ ਮਦਦ ਕੀਤੀ ਜਾਵੇਗੀ।

Rajdeep Singh Dhanota Become Commissioner in AmericaFile Photo

ਧਾਲੀਵਾਲ ਨੇ ਇਹ ਵੀ ਦੱਸਿਆ ਕਿ ਖ਼ਾਲਸਾ ਯੂਨੀਵਰਸਿਟੀ ’ਚ ਇੰਜੀਨੀਅਰਿੰਗ, ਮੈਡੀਕਲ, ਕਾਨੁੰਨ, ਭਾਸ਼ਾਵਾਂ, ਅਕਾਊਂਟੈਂਸੀ ਆਦਿ ਦੇ ਕੋਰਸ ਕਰਵਾਏ ਜਾਣਗੇ। ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਸੰਗੀਤ ਬਾਰੇ ਤਾਂ ਕੋਰਸ ਇੱਥੇ ਕਰਵਾਏ ਹੀ ਜਾਣਗੇ। ਅਮਰੀਕਾ ਦੀ ਸਿੱਖ ਸੰਗਤ ਇਸ ਯੂਨੀਵਰਸਿਟੀ ਦੀ ਸਥਾਪਨਾ ਦੀ ਖ਼ਬਰ ਤੋਂ ਬਹੁਤ ਖ਼ੁਸ਼ ਹੈ।ਪੰਜਾਬੀ ਯੂਨੀਵਰਸਿਟੀ, ਪਟਿਆਲਾ ਸਥਿਤ ਗੁਰਮਤਿ ਸੰਗੀਤ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਗੁਰਨਾਮ ਸਿੰਘ ਵੀ ਇਸ ਪ੍ਰੋਜੈਕਟ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਅਸਥਾਈ ਕੈਂਪਸ ਵਿੱਚ ਕੁਝ ਕਲਾਸਾਂ ਸ਼ੁਰੂ ਵੀ ਕਰ ਦਿੱਤੀਆ ਗਈਆਂ ਹਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement