ਪੀੜਤਾਂ ਨੂੰ ਲੰਗਰ ਪਹੁੰਚਾ ਰਿਹੈ ਸਿੱਖ ਸੈਂਟਰ, ਨਿਊ ਯਾਰਕ ’ਚ 30,000 ਲੋਕ ਆਈਸੋਲੇਟ
Published : Mar 27, 2020, 4:20 pm IST
Updated : Apr 9, 2020, 8:02 pm IST
SHARE ARTICLE
File Photo
File Photo

ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਅੱਜ ਜਦੋਂ ਮਨੁੱਖਤਾ ਸੰਕਟ ਵਿਚ ਘਿਰੀ ਹੋਈ ਹੈ ਤਾਂ ਇਸ ਸਮੇਂ ਸਿੱਖ ਜਗਤ ਵੱਲੋਂ ਗੁਰੂ ਪ੍ਰੰਪਰਾ ਅਨੁਸਾਰ ਮਨੁੱਖਤਾ ਦੀ ਭਲਾਈ ਲਈ....

ਨਿਊਯਾਰਕ- ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਅੱਜ ਜਦੋਂ ਮਨੁੱਖਤਾ ਸੰਕਟ ਵਿਚ ਘਿਰੀ ਹੋਈ ਹੈ ਤਾਂ ਇਸ ਸਮੇਂ ਸਿੱਖ ਜਗਤ ਵੱਲੋਂ ਗੁਰੂ ਪ੍ਰੰਪਰਾ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪੂਰੀ ਦੁਨੀਆਂ ਵਿਚ ਚਰਚਾ ਹੈ। ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਦੇਸ਼ ਦੁਨੀਆਂ ਦੀਆਂ ਗੁਰਦੁਆਰਾ ਕਮੇਟੀਆਂ, ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਲੋੜਵੰਦਾਂ ਨੂੰ ਨਿਰੰਤਰ ਲੰਗਰ ਮੁਹੱਈਆ ਕਰਵਾ ਰਹੀਆਂ ਹਨ। ਇਸ ਦੇ ਨਾਲ ਹੀ ਗੁਰੂ ਘਰਾਂ ਦੀਆਂ ਸਰਾਵਾਂ ਪੀੜਤਾਂ ਨੂੰ ਅਲਾਹਿਦਾ ਰੱਖਣ ਲਈ ਪੇਸ਼ ਕੀਤੀਆਂ ਜਾ ਚੁੱਕੀਆਂ ਹਨ।

ਇਸੇ ਦੌਰਾਨ ਹੁਣ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਆਂ ਹਨ। ਜਾਣਕਾਰੀ ਅਨੁਸਾਰ ਅਮਰੀਕਾ ਦੇ ਨਿਊਯਾਰਕ ਵਿਚ ਕਰਮਜੋਤ ਸਿੱਖ ਸੈਂਟਰ ਨੇ ਭਾਈ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਪੂਰੇ ਸ਼ਹਿਰ ਵਿਚ ਲੰਗਰ ਵਿਵਸਥਾ ਦਾ ਉਪਰਾਲਾ ਕੀਤਾ ਹੈ। ਅਮਰੀਕਾ ਦੇ ਮਹਾਂਨਗਰ ਨਿਊ ਯਾਰਕ ’ਚ ਇਸ ਵੇਲੇ ਕੋਰੋਨਾ ਕਰਕੇ 30,000 ਲੋਕਾਂ ਨੂੰ ਖੁਦ ਹੀ ਆਈਸੋਲੇਸ਼ਨ ’ਚ (ਇਕੱਲੇ–ਕਾਰੇ) ਰਹਿਣਾ ਪੈ ਰਿਹਾ ਹੈ; ਉਨ੍ਹਾਂ ਨੂੰ ਲੰਗਰ ਨਿਊ ਯਾਰਕ ਦੇ ਸਿੱਖਾਂ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅਮਰੀਕਾ ਦੀਆਂ ਹੀ ਹੋਰ ਕਮੇਟੀਆਂ ਵੱਲੋਂ ਵੀ ਅਜਿਹੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਖਾਲਸਾ ਏਡ ਵੀ ਲਗਾਤਾਰ ਲੋੜਵੰਦਾਂ ਤੱਕ ਸਮਾਨ ਪੁਚਾ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਸਥਾਵਾਂ ਵੱਲੋਂ ਇਸ ਸੰਕਟ ਸਮੇਂ ਕੀਤੀ ਜਾ ਰਹੀ ਪਹਿਲਕਦਮੀਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਹ ਖਾਸਾ ਹੈ ਕਿ ਜਦੋਂ ਵੀ ਮਨੁੱਖਤਾ ’ਤੇ ਕੋਈ ਸੰਕਟ ਬਣਦਾ ਹੈ ਤਾਂ ਇਹ ਲੋਕਾਂ ਦੇ ਹਮਦਰਦ ਵਜੋਂ ਮੋਹਰੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਕੋਰੋਨਾਵਾਇਰਸ ਦੀ ਮਹਾਂਮਾਰੀ ਸਮੇਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਸੁਸਾਇਟੀਆਂ ਦੇ ਕਾਰਜ ਪ੍ਰਸ਼ੰਸਾਯੋਗ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬੰਦ ਹੋਣ ਦੀਆਂ ਅਫਵਾਹਾਂ ਫੈਲਾਉਂਦੇ ਹਨ, ਉਨ੍ਹਾਂ ਨੂੰ ਗੁਰਦੁਆਰਿਆਂ ਤੋਂ ਲੋਕ ਭਲਾਈ ਕਾਰਜਾਂ ਨੂੰ ਵੇਖਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਗੁਰੂ ਘਰ ਹੀ ਹਨ ਜੋ ਹਰ ਦੁਖਮਈ ਸਮੇਂ ’ਤੇ ਮਨੁੱਖਤਾ ਲਈ ਧਰਵਾਸ ਬਣਦੇ ਹਨ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement