Ajnala News : ਅਮਰੀਕਾ 'ਚ ਡਰਾਈਵਿੰਗ ਲਾਇਸੈਂਸ ਬਣਨ 'ਤੇ ਗੁਰੂ ਘਰ ਮੱਥਾ ਟੇਕਣ ਗਏ ਨੌਜਵਾਨ ਦੀ ਹਾਦਸੇ ਵਿਚ ਮੌਤ

By : GAGANDEEP

Published : Apr 27, 2024, 9:35 am IST
Updated : Apr 27, 2024, 10:18 am IST
SHARE ARTICLE
 Punjabi death in an accident in America News
Punjabi death in an accident in America News

Ajnala News: ਇਕ ਸਾਲ ਪਹਿਲਾਂ ਹੀ 43 ਲੱਖ ਰੁਪਏ ਖ਼ਰਚ ਕਰ ਕੇ ਕੈਲੇਫੋਰਨੀਆ ਗਿਆ ਸੀ ਮ੍ਰਿਤਕ

 Punjabi death in an accident in America News:  ਅਮਰੀਕਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੁਗਰਾਜ ਸਿੰਘ ਪੁੱਤਰ ਦਿਲਬਾਗ ਸਿੰਘ ਵਜੋਂ ਹੋਈ ਹੈ। ਮ੍ਰਿਤਕ ਅਜਨਾਲਾ ਦੀ ਹੱਦ ਨਾਲ ਲੱਗਦੇ ਪਿੰਡ ਇਬਰਾਹਿਮਪੁਰਾ ਦਾ ਰਹਿਣ ਵਾਲਾ ਸੀ। 

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਓ ਭਰਵੀਂ ਸ਼ਿਮਲਾ ਮਿਰਚ

ਮਿਲੀ ਜਾਣਕਾਰੀ ਅਨੁਸਾਰ ਜੁਗਰਾਜ ਸਿੰਘ ਨੂੰ ਬੀਤੇ ਦਿਨੀਂ ਉਸ ਦਾ ਡਰਾਈਵਿੰਗ ਲਾਇਸੈਂਸ ਤਿਆਰ ਹੋਣ ਸਬੰਧੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨਾ ਕਰ ਕੇ ਘਰ ਆ ਰਿਹਾ ਸੀ।

ਇਹ ਵੀ ਪੜ੍ਹੋ: Health News: ਸਵੇਰੇ ਖ਼ਾਲੀ ਪੇਟ ਖਾਉ ਚੀਕੂ, ਹੋਣਗੇ ਕਈ ਫ਼ਾਇਦੇ 

ਰਸਤੇ ਵਿਚ ਉਸ ਦੀ ਗੱਡੀ ਦਾ ਐਕਸੀਡੈਂਟ ਹੋਣ ਨਾਲ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪ੍ਰਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਅਸੀਂ ਉਸ ਦਾ ਅੰਤਿਮ ਸਸਕਾਰ ਪਿੰਡ ਵਿਚ ਕਰ ਸਕੀਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉੱਧਰ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜੁਗਰਾਜ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਇਕ ਤਸਵੀਰ ਪਰਿਵਾਰ ਨੂੰ ਭੇਜੀ ਸੀ ਜੋ ਕਿ ਉਸ ਦੀ ਆਖ਼ਰੀ ਤਸਵੀਰ ਸਾਬਤ ਹੋਈ। ਮ੍ਰਿਤਕ ਜੁਗਰਾਜ ਸਿੰਘ ਚਾਰ ਭੈਣ ਭਰਾ ਸਨ, ਉਸ ਦੀਆਂ 2 ਵੱਡੀਆਂ ਭੈਣਾਂ ਹਨ, ਜੋ ਕਿ ਵਿਆਹੀਆਂ ਹੋਈਆਂ ਹਨ ਤੇ ਜੁਗਰਾਜ ਸਿੰਘ ਸਾਰੇ ਭੈਣ ਭਰਾਵਾਂ ਤੋਂ ਛੋਟਾ ਸੀ।

(For more Punjabi news apart from  Punjabi death in an accident in America News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement