Punjabi Diaspora in Canada: 24 ਸਾਲਾ ਪੰਜਾਬੀ ਨੌਜਵਾਨ ਜਸ਼ਨਪ੍ਰੀਤ ਸਿੰਘ ਦੀ ਕੈਨੇਡਾ 'ਚ ਮੌਤ
Published : Jun 27, 2025, 3:42 pm IST
Updated : Jun 27, 2025, 3:42 pm IST
SHARE ARTICLE
 Jashanpreet Singh
Jashanpreet Singh

ਕਰੀਬ ਡੇਢ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਗਿਆ ਸੀ ਵਿਦੇਸ਼

Punjabi Diaspora in Canada:  ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। 

ਜਾਣਕਾਰੀ ਅਨੁਸਾਰ ਬੀਸੀ ਦੇ ਕਰੈਨਬਰੂਕ ਸਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸ਼ਨਪ੍ਰੀਤ ਸਿੰਘ ਅਚਨਚੇਤ ਅਕਾਲ ਚਲਾਣਾ ਕਰ ਗਿਆ ਜਿਸ ਦੀ ਦੇਹ ਪੰਜਾਬ ਭੇਜਣ ਲਈ ਗੋਫੰਡਜੀ ਪੇਜ ਸਥਾਪਿਤ ਕੀਤਾ ਗਿਆ ਹੈ।

ਜਸ਼ਨਪ੍ਰੀਤ ਸਿੰਘ ਸਟੱਡੀ ਵੀਜ਼ੇ ’ਤੇ ਕੈਨੇਡਾ ਪਹੁੰਚਿਆ ਸੀ ਤੇ ਖੁਸ਼ਹਾਲ ਜਿੰਦਗੀ ਦੇ ਸੁਪਨੇ ਪੂਰੇ ਕਰਨ ਲਈ ਮਿਹਨਤ ਕਰ ਰਿਹਾ ਸੀ, ਪਰ ਹਾਲਾਤ ਕਦੋਂ ਬਦਲ ਗਏ ਕਿਸੇ ਨੂੰ ਪਤਾ ਹੀ ਨਾ ਲੱਗਾ। ਜਸ਼ਨਪ੍ਰੀਤ ਦੇ ਮਾਪੇ ਆਖ਼ਰੀ ਵਾਰ ਉਸ ਦਾ ਚਿਹਰਾ ਦੇਖਣਾ ਚਾਹੁੰਦੇ ਹਨ ਜਿਸ ਦੇ ਮੱਦੇਨਜ਼ਰ ਭਾਈਚਾਰੇ ਨੂੰ ਆਰਥਿਕ ਸਹਾਇਤਾ ਦੀ ਅਪੀਲ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੈਣੀ ਜੱਸਾ ਦਾ ਰਹਿਣਾ ਵਾਲਾ ਸੀ। ਜਸਨਪ੍ਰੀਤ ਸਿੰਘ ਦੀ ਮੌਤ ਕਿਵੇਂ ਅਤੇ ਕਿਉਂ ਹੋਈ ਹੈ ਇਸ ਸਬੰਧੀ ਅਜੇ ਤੱਕ ਕੁਝ ਵੀ ਪਤਾ ਨਹੀਂ ਚੱਲ ਸਕਿਆ।
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement