
ਚਾਰ ਸਾਲ ਪਹਿਲਾਂ ਉਚੇਰੀ ਸਿੱਖਿਆ ਲਈ ਵਿਦੇਸ਼ ਗਿਆ ਸੀ ਮ੍ਰਿਤਕ ਨੌਜਵਾਨ
ਅੰਮ੍ਰਿਤਸਰ: ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਇਥੇ ਵਿਨੀਪੈਗ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ: ਹੁਣ ਕੈਨੇਡਾ ’ਚ ਕਰਵਾਉ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਨਾਲ ਜਾ ਸਕਣਗੇ ਵਿਦੇਸ਼, ਜਾਣੋ ਕੀ ਹੈ ਮਾਈਨਰ ਸਟੱਡੀ ਵੀਜ਼ਾ
ਮ੍ਰਿਤਕ ਨੌਜਵਾਨ ਦੀ ਪਹਿਚਾਣ ਅਰਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਅੰਮ੍ਰਿਤਸਰ ਦੇ ਬੰਡਾਲਾ ਦਾ ਰਹਿਣ ਵਾਲਾ ਸੀ। ਅਰਵਿੰਦਰ ਚਾਰ ਸਾਲ ਪਹਿਲਾਂ ਉਚੇਰੀ ਸਿੱਖਿਆ ਲਈ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ: ਹਾਈ ਵੋਲਟੇਜ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਹੋਈ ਮੌਤ
ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਚਾਰ ਸਾਲ ਪਹਿਲਾਂ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ ਪਰ ਅੱਜ ਉਸ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੰਜਾਬੀ ਭਾਈਚਾਰੇ ਵਲੋਂ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।