Taranjit Singh Sandhu news: ਅਮਰੀਕਾ ਦੇ ਗੁਰਦੁਆਰਾ ਸਾਹਿਬ ਵਿਚ ਗਰਮਖਿਆਲੀਆਂ ਨੇ ਭਾਰਤੀ ਰਾਜਦੂਤ ਨਾਲ ਕੀਤੀ ਧੱਕਾਮੁੱਕੀ!
Published : Nov 27, 2023, 1:40 pm IST
Updated : Nov 27, 2023, 1:50 pm IST
SHARE ARTICLE
Indian envoy Taranjit Sandhu heckled at New York gurdwara
Indian envoy Taranjit Sandhu heckled at New York gurdwara

ਸਾਹਮਣੇ ਆਈ ਵੀਡੀਉ

Taranjit Singh Sandhu news:  ਅਮਰੀਕਾ ਦੇ ਇਕ ਗੁਰਦੁਆਰਾ ਸਾਹਿਬ ਵਿਚ ਐਤਵਾਰ ਨੂੰ ਗਰਮਖਿਆਲੀ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਵਲੋਂ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਧੱਕਾਮੁੱਕੀ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨਜੀਤ ਸੰਧੂ ਗੁਰਪੁਰਬ ਮੌਕੇ ਮੱਥਾ ਟੇਕਣ ਲਈ ਲੌਂਗ ਆਈਲੈਂਡ ਦੇ ਹਿਕਸਵਿਲੇ ਗੁਰਦੁਆਰਾ ਸਾਹਿਬ ਪਹੁੰਚੇ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ 'ਤੇ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਅਤੇ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਸ਼ ਰਚਣ ਦਾ ਵੀ ਇਲਜ਼ਾਮ ਲਗਾਇਆ।

ਇਸ ਦੌਰਾਨ ਭਾਰਤੀ ਰਾਜਦੂਤ ਅਤੇ ਗਰਮਖਿਆਲੀ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਗੱਲਬਾਤ ਦਾ ਵੀਡੀਉ ਵੀ ਵਾਇਰਲ ਹੋਇਆ ਹੈ। ਵੀਡੀਉ ਦੀ ਸ਼ੁਰੂਆਤ 'ਚ ਰਾਜਦੂਤ ਨੂੰ ਪ੍ਰਦਰਸ਼ਨਕਾਰੀਆਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਹ ਸੇਵਾ ਲਈ ਗੁਰਦੁਆਰਾ ਸਾਹਿਬ ਪਹੁੰਚੇ ਹਨ। ਇਕ ਪ੍ਰਦਰਸ਼ਨਕਾਰੀ ਪੰਜਾਬੀ ਭਾਸ਼ਾ ਵਿਚ ਬੋਲਦਾ ਸੁਣਿਆ ਜਾਂਦਾ ਹੈ, "ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਤੁਸੀਂ ਜ਼ਿੰਮੇਵਾਰ ਹੋ, ਤੁਸੀਂ ਪੰਨੂੰ ਦੇ ਕਤਲ ਦੀ ਸਾਜ਼ਸ਼ ਰਚੀ" ਵੀਡੀਉ 'ਚ ਹੋਰ ਲੋਕ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਪ੍ਰਦਰਸ਼ਨਕਾਰੀ ਭਾਰਤੀ ਰਾਜਦੂਤ ਸੰਧੂ ਨੂੰ ਪੁੱਛ ਰਹੇ ਹਨ, "ਤੁਸੀਂ ਜਵਾਬ ਕਿਉਂ ਨਹੀਂ ਦਿੰਦੇ?"

 

 

ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵੀਡੀਉ ਸਾਂਝਾ ਕੀਤਾ ਹੈ। ਇਸ ਦੌਰਾਨ ਭਾਰਤੀ ਰਾਜਦੂਤ ਤਰਨਜੀਤ ਸੰਧੂ ਨੇ ਐਕਸ 'ਤੇ ਇਕ ਪੋਸਟ ਰਾਹੀਂ ਗੁਰਦੁਆਰੇ ਦੀ ਅਪਣੀ ਗੁਰਦੁਆਰਾ ਫੇਰੀ ਦਾ ਜ਼ਿਕਰ ਕੀਤਾ। ਹਾਲਾਂਕਿ, ਉਨ੍ਹਾਂ ਨੇ ਅਪਣੇ ਨਾਲ ਹੋਈ ਧੱਕਾ-ਮੁੱਕੀ ਬਾਰੇ ਕੁੱਝ ਨਹੀਂ ਲਿਖਿਆ। ਉਨ੍ਹਾਂ ਨੇ ਪੋਸਟ ਵਿਚ ਲਿਖਿਆ, “ਗੁਰਪੁਰਬ ਮਨਾਉਣ ਲਈ ਅਫਗਾਨਿਸਤਾਨ ਸਮੇਤ ਸਥਾਨਕ ਸੰਗਤ ਨਾਲ ਲੋਂਗ ਆਈਲੈਂਡ ਵਿਚ ਗੁਰੂ ਨਾਨਕ ਦਰਬਾਰ ਵਿਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ- ਕੀਰਤਨ ਸੁਣਿਆ, ਗੁਰੂ ਨਾਨਕ ਦੇਵ ਜੀ ਦੇ ਇਕਜੁੱਟਤਾ, ਏਕਤਾ ਅਤੇ ਬਰਾਬਰੀ ਦੇ ਸਦੀਵੀ ਸੰਦੇਸ਼ ਬਾਰੇ ਗੱਲ ਕੀਤੀ, ਲੰਗਰ ਛਕਿਆ ਅਤੇ ਆਸ਼ੀਰਵਾਦ ਲਿਆ।"

 

 

ਜ਼ਿਕਰਯੋਗ ਹੈ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਗਰਮਖਿਆਲੀ ਹਰਦੀਪ ਨਿੱਝਰ ਨੂੰ ਕੁੱਝ ਨਕਾਬਪੋਸ਼ ਲੋਕਾਂ ਨੇ ਇਕ ਪਾਰਕਿੰਗ 'ਚ ਗੋਲੀ ਮਾਰ ਦਿਤੀ ਸੀ। ਘਟਨਾ ਦੇ ਮਹੀਨਿਆਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਤਲ ਵਿਚ ਭਾਰਤੀ ਏਜੰਟਾਂ ਦੀ ਭੂਮਿਕਾ ਦਾ ਇਲਜ਼ਾਮ ਲਗਾਇਆ, ਜਿਸ ਨਾਲ ਇਕ ਵੱਡਾ ਕੂਟਨੀਤਕ ਵਿਵਾਦ ਪੈਦਾ ਹੋ ਗਿਆ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ‘ਬੇਹੂਦਾ’ ਅਤੇ ‘ਪ੍ਰੇਰਿਤ’ ਦਸਿਆ ਹੈ।

(For more news apart from Indian envoy Taranjit Sandhu heckled at New York gurdwara, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement