
Punjabi girl died in Canada: 6 ਮਹੀਨੇ ਪਹਿਲਾਂ ਹੀ ਵਿਦੇਸ਼ ਗਈ ਸੀ ਮ੍ਰਿਤਕ
Punjabi girl died in Canada News in punjabi : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿਥੇ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ: Gippy Grewal News: ਗੋਲੀਬਾਰੀ ਤੋਂ ਬਾਅਦ ਮੀਡੀਆ ਸਾਹਮਣੇ ਆਏ ਗਿੱਪੀ ਗਰੇਵਾਲ, ਕਿਹਾ- ਸਲਮਾਨ ਖਾਨ ਨਾਲ ਕੋਈ ਦੋਸਤੀ ਨਹੀਂ
ਮ੍ਰਿਤਕ ਦੀ ਪਹਿਚਾਣ ਪ੍ਰਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਕਰੀਬ 6 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਲਗਿਰੀ ਗਈ ਸੀ। ਮ੍ਰਿਤਕ ਲੜਕੀ ਮਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਸੀ।
ਇਹ ਵੀ ਪੜ੍ਹੋ: Punjabi youth shot dead in Manila: ਮਨੀਲਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਲੜਕੀ ਦੇ ਪਿਤਾ ਸਤਬੀਰ ਸਿੰਘ ਸੋਹੀ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਨੀਤ ਕੌਰ ਅਪ੍ਰੈਲ ਮਹੀਨੇ ਕੈਲਗਿਰੀ ਗਈ ਸੀ ਅਤੇ ਬੀਤੇ ਕੱਲ੍ਹ ਉਸ ਦੀ ਸਹੇਲੀ ਦਾ ਫੋਨ ਆਇਆ ਕਿ ਉਸ ਨੂੰ ਠੰਢ ਲੱਗਣ ਉਪਰੰਤ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।