ਕੈਨੇਡਾ ਤੋਂ ਜਗਮੀਤ ਸਿੰਘ ਦੀ ਇੰਡੀਆ ਲਈ ਆਈ ਇਹ ਵੱਡੀ ਖਬਰ
Published : Dec 27, 2019, 10:08 am IST
Updated : Dec 27, 2019, 7:35 pm IST
SHARE ARTICLE
Jagmeet Singh
Jagmeet Singh

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਵਿਚ ਵਿਰੋਧ ਦੇਖਿਆ ਜਾ ਰਿਹਾ ਹੈ।

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਵਿਚ ਵਿਰੋਧ ਦੇਖਿਆ ਜਾ ਰਿਹਾ ਹੈ। ਉੱਥੇ ਹੀ ਦੇਸ਼ ਤੋਂ ਬਾਹਰ ਵੀ ਇਸ ਕਾਨੂੰਨ ਖਿਲਾਫ ਅਵਾਜ਼ ਚੁੱਕੀ ਜਾ ਰਹੀ ਹੈ। ਹੁਣ ਵਿਰੋਧ ਦੀ ਅਵਾਜ਼ ਕਨੈਡਾ ਵਿਚੋਂ ਸਾਹਮਣੇ ਆਈ ਹੈ। ਕੈਨੇਡਾ ਦੇ ਨਿਊਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਪੱਖਪਾਤੀ ਦੱਸਿਆ ਹੈ। ਜਗਮੀਤ ਸਿੰਘ ਨੇ ਟਵੀਟ ਕਰ ਕੇ ਨਾਗਰਿਕਤਾ ਕਾਨੂੰਨ ਖਿਲਾਫ ਅਵਾਜ਼ ਚੁੱਕੀ ਹੈ।

 


 

ਉਹਨਾਂ ਨੇ ਕਿਹਾ ਹੈ ਭਾਰਤ ਸਰਕਾਰ ਦਾ ਨਵਾਂ ਨਾਗਰਿਕਤਾ ਸੋਧ ਕਾਨੂੰਨ ਜਾਣਬੁੱਝ ਕੇ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਨਾਲ ਭੇਦਭਾਵ ਕਰਦਾ ਹੈ। ਇਹ ਗਲਤ ਹੈ ਅਤੇ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਅਪਣੇ ਟਵੀਟ ਵਿਚ ਜਗਮੀਤ ਸਿੰਘ ਨੇ ਕਿਹਾ ਕਿ ਵਧਦੀ ਨਫਰਤ ਅਤੇ ਧਰੁਵੀਕਰਨ ਦੇ ਸਮੇਂ, ਸਰਕਾਰਾਂ ਨੂੰ ਲੋਕਾਂ ਨੂੰ ਇਕਜੁੱਟ ਕਰਨ ਲਈ ਕੰਮ ਕਰਨਾ ਚਾਹੀਦਾ ਹੈ, ਨਾ ਕਿ ਉਹਨਾਂ ਨੂੰ ਵੰਡਣਾ ਚਾਹੀਦਾ ਹੈ।

Jagmeet SinghJagmeet Singh

ਹਾਲਾਂਕਿ ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਦੇ ਬਾਹਰੋਂ ਅਵਾਜ਼ ਚੁੱਕੀ ਗਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਦੇਸ਼ ਭਾਰਤ ਦੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਚੁੱਕੇ ਹਨ। ਅਮਰੀਕਾ ਵੀ ਨਾਗਰਿਕਤਾ ਕਾਨੂੰਨ ‘ਤੇ ਅਪਣੀ ਚਿੰਤਾ ਜ਼ਾਹਿਰ ਕਰ ਚੁੱਕਿਆ ਹੈ। ਉੱਥੇ ਹੀ ਨਾਗਰਿਕਤਾ ਸੋਧ ਕਾਨੂੰਨ ‘ਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰੀਸ਼ਦ (UNHRC) ਵੀ ਚਿੰਤਾ ਪ੍ਰਗਟਾ ਚੁੱਕਿਆ ਹੈ।

Image result for United Nations Human Rights Council
ਪਰੀਸ਼ਦ ਨੇ ਕਿਹਾ ਸੀ ਕਿ, ‘ਸਾਨੂੰ ਚਿੰਤਾ ਹੈ ਕਿ ਭਾਰਤ ਦਾ ਨਵਾਂ ਨਾਗਰਿਕਤਾ ਸੋਧ ਕਾਨੂੰਨ 2019 ਮੂਲ ਰੂਪ ਤੋਂ ਪੱਖਪਾਤੀ ਹੈ। ਸਾਨੂੰ ਉਮੀਦ ਹੈ ਕਿ ਭਾਰਤ ਦਾ ਸੁਪਰੀਮ ਕੋਰਟ ਭਾਰਤ ਦੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੀਆਂ ਜ਼ਿੰਮੇਵਾਰੀਆਂ ਦੇ ਨਾਲ ਕਾਨੂੰਨ ਦੀ ਅਨੁਕੂਲਤਾ 'ਤੇ ਵਿਚਾਰ ਕਰੇਗਾ। ਦੱਸ ਦਈਏ ਕਿ ਜਗਮੀਤ ਸਿੰਘ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਹਾਲ ਹੀ ‘ਚ ਹੋਈਆਂ ਕੈਨੇਡਾ ਦੀਆਂ ਆਮ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਹਾਲਾਂਕਿ ਪਿਛਲੀ ਵਾਰ ਦੇ ਮੁਕਾਬਲੇ ‘ਚ ਕੁਝ ਸੀਟਾਂ ਜ਼ਰੂਰ ਘੱਟ ਮਿਲੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement