
ਕੰਮ ਦੌਰਾਨ ਡਿੱਗਣ ਕਾਰਨ ਲੱਗੀ ਸੀ ਸਿਰ ਵਿਚ ਡੂੰਘੀ ਸੱਟ
ਚੰਡੀਗੜ੍ਹ : ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਇੰਜੀਨੀਅਰ ਅਮਰਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਪੰਜਾਬ ਦੇ ਮੋਹਾਲੀ ਦਾ ਰਹਿਣ ਵਾਲਾ ਸੀ।
ਅਮਰਿੰਦਰ ਸਿੰਘ ਉਮਰ 38 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਇੰਜੀਨੀਅਰ ਅਮਰਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਛੋਟਾ ਬੱਚਾ ਛੱਡ ਗਿਆ ਹੈ। ਦੱਸ ਦੇਈਏ ਕਿ ਅਮਰਿੰਦਰ ਸਿੰਘ ਸੁਨਹਿਰੀ ਭਵਿੱਖ ਲਈ ਆਪਣੇ ਪਰਿਵਾਰ ਸਮੇਤ ਕੈਨੇਡਾ ਗਿਆ ਸੀ ਜਿਥੇ ਸਰੀ ਵਿਖੇ ਉਹ ਇੱਕ ਕੰਪਨੀ ਵਿਚ ਨੌਕਰੀ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਦੋ ਕੁ ਦਿਨ ਪਹਿਲਾਂ ਕੰਮ ਦੌਰਾਨ ਡਿੱਗਣ ਕਰ ਉਸ ਦੇ ਸਿਰ 'ਤੇ ਸੱਟ ਲੱਗੀ ਸੀ। ਜਾਣਕਾਰੀ ਅਨੁਸਾਰ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਮੁਤਾਬਕ ਅਮਰਿੰਦਰ ਸਿੰਘ ਨੂੰ ਬਰੇਨ ਹੈਮਰੇਜ ਦਾ ਅਟੈਕ ਆਇਆ ਜਿਸ 'ਤੇ ਡਾਕਟਰਾਂ ਵਲੋਂ ਉਸ ਦੇ ਸਿਰ ਦਾ ਅਪ੍ਰੇਸ਼ਨ ਵੀ ਕੀਤਾ ਗਿਆ ਪਰ ਅਮਰਿੰਦਰ ਸਿੰਘ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਖਬਰ ਨਾਲ ਪੂਰੇ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।