ਯੂਨਾਈਟਿਡ ਸਿੱਖ ਐਸੋਸੀਏਸ਼ਨ ਨੇ ਫੜ੍ਹੀ ਲੋੜਵੰਦ ਸਿੱਖਾਂ ਦੀ ਬਾਂਹ
Published : Jun 28, 2018, 12:30 pm IST
Updated : Jun 28, 2018, 12:30 pm IST
SHARE ARTICLE
United Sikh Association helps needy Sikhs
United Sikh Association helps needy Sikhs

ਓਰੇਗਾਨ ਦੇ ਪੋਰਟਲੈਂਡ ਵਿਚ ਫੈਡਰਲ ਜੇਲ੍ਹ ਵਿਚ ਹਿਰਾਸਤ ਵਿਚ ਰੱਖੇ 52 ਭਾਰਤੀ, ਜਿਨ੍ਹਾਂ ਵਿਚ ਜ਼ਿਆਦਾਤਰ ਸਿੱਖ ਹਨ,

ਓਰੇਗਾਨ ਦੇ ਪੋਰਟਲੈਂਡ ਵਿਚ ਫੈਡਰਲ ਜੇਲ੍ਹ ਵਿਚ ਹਿਰਾਸਤ ਵਿਚ ਰੱਖੇ 52 ਭਾਰਤੀ, ਜਿਨ੍ਹਾਂ ਵਿਚ ਜ਼ਿਆਦਾਤਰ ਸਿੱਖ ਹਨ, ਦੀ ਸਹਾਇਤਾ ਲਈ ਅਮਰੀਕੀ ਸਿੱਖ ਕਾਂਗਰਸ ਕਮੇਟੀ (ਏਐਸਸੀਸੀ) ਨੇ ਹੱਥ ਅਗੇ ਵਧਾਇਆ ਹੈ। ਸੰਸਥਾ ਨੇ ਕੈਦੀਆਂ ਨੂੰ ਹਰ ਤਰਾਂ ਦੀ ਸੰਭਵ ਮਦਦ, ਚਾਹੇ ਕਾਨੂੰਨੀ ਅਤੇ ਵਿੱਤੀ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਪਰੋਕਤ ਭਾਰਤੀ ਇੱਕ ਗ਼ੈਰਕਾਨੂੰਨੀ ਪਰਵਾਸੀ ਦਲ ਦਾ ਹਿੱਸਾ ਸਨ ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ।

United Sikh AssociationUnited Sikh Associationਸਿੱਖ ਕੈਦੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਜੇਲ੍ਹ ਵਿਚ ਸਹੀ ਖਾਣਾ ਪੀਨਾ ਅਤੇ ਰੋਜ਼ਾਨਾ ਵਰਤੋਂ ਦੇ ਹੋਰ ਸਮਾਨ ਵੀ ਨਹੀਂ ਮਿਲ ਰਹੇ ਸਨ। ਸੰਸਥਾ ਦੇ ਇਸ ਯੋਗਦਾਨ ਤੋਂ ਬਾਅਦ ਹੁਣ ਜੇਲ੍ਹ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਉਕਤ ਭਾਰਤੀ, ਜੋ ਪਿਛਲੇ ਕੁੱਝ ਦਿਨਾਂ ਤੋਂ ਪਰੇਸ਼ਾਨ ਹਨ , ਨੂੰ ਸਵੇਰੇ 8 ਵਜੇ ਤੋਂ 3 ਵਜੇ ਤੱਕ ਜੇਲ੍ਹ ਵਿਚ ਬਾਹਰ ਖੁੱਲੀ ਹਵਾ ਵਿਚ ਲਿਆਂਦਾ ਜਾਵੇਗਾ। ਦੱਸਣਯੋਗ ਹੈ ਕਿ ਅਮਰੀਕੀ ਸਿੱਖ ਕਾਂਗਰਸ ਕਮੇਟੀ ਦੇ ਮੁੱਖੀ ਹਰਪ੍ਰੀਤ ਸਿੰਘ ਸੰਧੂ ਨੇ ਸਥਾਨਕ ਗੁਰੂਦਵਾਰਿਆਂ ਦੇ ਉੱਚ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ।

Good Food in Jail Good Food in Jailਉਨ੍ਹਾਂ ਨੇ ਅਮਰੀਕੀ ਕਾਂਗਰਸ ਦੇ ਅਰਲ ਬਲੂਮਨੌਇਰ ਅਤੇ ਕਾਂਗਰਸ ਨੇਤਾ ਸੁਜੈਨ ਬੋਨਾਮਿਕ ਦੇ ਦਫ਼ਤਰ ਵਿਚ ਜਾਕੇ ਕੈਦੀਆਂ ਦੀਆਂ ਸਹੂਲਤਾਂ ਦਾ ਮੁੱਦਾ ਵੀ ਚੁੱਕਿਆ। ਹਰਪ੍ਰੀਤ ਸਿੰਘ ਸੰਧੂ ਨੇ ਗੱਲ ਕਰਦੇ ਹੋਏ ਦੱਸਿਆ ਕਿ ਅਧਿਕਾਰੀਆਂ ਨੇ ਸਾਨੂੰ ਪੂਰੀ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਵਾਅਦਾ ਕੀਤਾ ਹੈ ਕਿ ਕੈਦੀਆਂ ਨੂੰ ਸਾਫ ਸੁਥਰਾ ਖਾਣਾ ਦਿੱਤਾ ਜਾਵੇਗਾ। ਦੱਸ ਦਈਏ ਕਿ ਉਨ੍ਹਾਂ ਨੂੰ ਘਰ ਫੋਨ ਕਰਨ ਦੀ ਆਜ਼ਾਦੀ ਵੀ ਦਿੱਤੀ ਜਾਵੇਗੀ। ਜੇਲ੍ਹ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਰੋਜ਼ਾਨਾ ਭੋਜਨ ਵਿਚ ਸੋਇਆਬੀਨ ਉਤਪਾਦ ਉਪਲੱਬਧ ਕਰਵਾਏ ਜਾਣਗੇ।

Good Food in Jail Good Food in Jailਇਸ ਤੋਂ ਇਲਾਵਾ ਸਥਾਨਕ ਗੁਰਦੁਆਰਾ ਗੁਰੂ ਰਾਮਦਾਸ ਕਮੇਟੀ ਨੇ ਵੀ ਕੈਦੀਆਂ ਨੂੰ ਖਾਣਾ ਅਤੇ ਆਰਥਿਕ ਸਹਾਇਤਾ ਦੇਣ ਦਾ ਫ਼ੈਸਲਾ ਲਿਆ। ਅਮਰੀਕੀ ਸਿੱਖ ਕਾਂਗਰਸ ਕਮੇਟੀ ਅਤੇ ਸਥਾਨਕ ਗੁਰਦੁਆਰਾ ਗੁਰੂ ਰਾਮਦਾਸ ਕਮੇਟੀ ਦੇ ਉੱਚ ਅਧਿਕਾਰੀਆਂ ਨੇ ਜੇਲ੍ਹ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਪੰਜਾਬੀ ਅਤੇ ਹੋਰ ਭਾਰਤੀ ਭਾਸ਼ਾਵਾਂ ਵਿੱਚ ਕੈਦੀਆਂ ਦੇ ਅਧਿਕਾਰਾਂ ਦਾ ਤਰਜਮਾ ਕਰਨ ਦੇਣ ਤਾਂਕਿ ਉਨ੍ਹਾਂ ਨੂੰ ਅਮਰੀਕੀ ਕਨੂੰਨ ਦੇ ਤਹਿਤ ਉਨ੍ਹਾਂ ਦੇ ਅਧਿਕਾਰਾਂ ਦੇ ਬਾਰੇ ਵਿਚ ਜਾਗਰੂਕ ਕੀਤਾ ਜਾ ਸਕੇ।

USAUSAਸੰਧੂ ਨੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਅਮਰੀਕੀ ਪ੍ਰਸ਼ਾਸਨ ਤੋਂ ਹਰ ਸੰਭਵ ਪੱਧਰ ਉੱਤੇ ਕੈਦੀਆਂ ਦੇ ਮਾਮਲਿਆਂ ਦੀ ਜ਼ਿੰਮੇਵਾਰੀ ਲੈ ਰਿਹਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।

Location: United States, Oregon

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement