
Punjab News: 25 ਸਾਲਾ ਹਿਤਕਰਨ ਜੌਹਲ ਵਜੋਂ ਹੋਈ ਪਹਿਚਾਣ
A Punjabi youth was shot dead in Canada's Vancouver: ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਫਾਇਰਿੰਗ ਹੋਈ ਹੈ। ਇਸ ਗੋਲੀਬਾਰੀ ਵਿਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਿਤਕਰਨ ਜੌਹਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਾਊਥ ਵੈਨਕੂਵਰ ਦੇ ਫਰੇਜ਼ਰ ਸਟਰੀਟ 'ਤੇ ਹੋਈ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: August Holidays: ਅਗਸਤ ਮਹੀਨੇ 'ਚ ਛੁੱਟੀਆਂ ਹੀ ਛੁੱਟੀਆਂ, 13 ਦਿਨ ਬੈਂਕ ਰਹਿਣਗੇ ਬੰਦ
ਦੱਸ ਦੇਈਏ ਕਿ ਬੀਤੀ ਰਾਤ ਦੋ ਵਿਅਕਤੀਆਂ ਨੂੰ ਉਨ੍ਹਾਂ ਦੇ ਵਾਹਨ ਵਿਚ ਗੋਲੀ ਮਾਰ ਦਿੱਤੀ ਗਈ, ਫਿਰ ਉਹ ਕਾਰ ਦੋ ਹੋਰ ਵਾਹਨਾਂ ਨਾਲ ਟਕਰਾ ਗਈ। 25 ਸਾਲ ਹਿਤਕਰਨ ਜੌਹਲ ਦੀ ਮੌਕੇ 'ਤੇ ਹੀ ਮੌਤ ਹੋ ਗਈ, ਦੂਜਾ ਨੌਜਵਾਨ ਜ਼ਖ਼ਮੀ ਹੋ ਗਿਆ। ਕੁਝ ਬਲਾਕ ਦੂਰ ਇੱਕ ਬਲਦੀ ਕਾਰ ਮਿਲੀ। ਇਸ ਮਾਮਲੇ ਵਿਚ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੈ। ਇਹ ਘਟਨਾ ਨਿਸ਼ਾਨਾ ਜਾਪਦਾ ਹੈ।
ਇਹ ਵੀ ਪੜ੍ਹੋ: Haryana News: ਹਰਿਆਣਾ ਦੇ ਪਿੰਡ ਮਟੌਰ ਦੇ ਨੌਜਵਾਨ ਦੀ ਰੂਸ ਵਿਚ ਮੌਤ