 
          	ਕਰੀਬ ਮਹੀਨਾ ਪਹਿਲਾਂ ਹੀ ਵਿਦੇਸ਼ ਗਿਆ ਸੀ ਜ਼ੀਰਾ ਦਾ ਨੌਜਵਾਨ
ਜ਼ੀਰਾ: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਪ੍ਰਿੰਸ ਅਰੋੜਾ ਪੁੱਤਰ ਸਤੀਸ਼ ਅਰੋੜਾ ਵਾਸੀ ਜ਼ੀਰਾ ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਪ੍ਰਿੰਸ 24 ਦਿਨ ਪਹਿਲਾਂ ਹੀ ਸਰੀ (ਕੈਨੇਡਾ) ਗਿਆ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਗਰੋਂ ਇਲਾਕੇ ਵਿਚ ਸੋਗ ਦੀ ਲਹਿਰ ਹੈ।
 
 
                     
                
 
	                     
	                     
	                     
	                     
     
     
     
     
     
                     
                     
                     
                     
                    