ਅਮਰੀਕਾ 'ਚ ਦੋ ਭਾਰਤੀ ਵਿਦਿਆਰਥੀਆਂ ਦੀ ਝੀਲ 'ਚ ਡੁੱਬਣ ਕਾਰਨ ਮੌਤ
Published : Nov 28, 2022, 12:11 pm IST
Updated : Nov 28, 2022, 12:17 pm IST
SHARE ARTICLE
Two Indian students died due to drowning in the lake
Two Indian students died due to drowning in the lake

ਘਟਨਾ ਦੇ ਕੁੱਝ ਘੰਟਿਆਂ ਬਾਅਦ ਐਮਐਸਐਚਪੀ ਅੰਡਰਵਾਟਰ ਰਿਕਵਰੀ ਟੀਮ ਦੁਆਰਾ ਉਥੇਜ ਦੀ ਲਾਸ਼ ਬਰਾਮਦ ਕੀਤੀ ਗਈ ਸੀ

 

ਵਾਸ਼ਿੰਗਟਨ - ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਮਿਸੂਰੀ ਸੂਬੇ ਵਿਚ ਤੇਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਝੀਲ ਵਿਚ ਡੁੱਬਣ ਨਾਲ ਮੌਤ ਹੋ ਗਈ ਹੈ। ਉਥੇਜ ਕੁੰਤਾ (24) ਅਤੇ ਸ਼ਿਵ ਡੀ. ਕੇਲੀਗਾਰੀ (25) ਓਜ਼ਾਰਕ ਦੀ ਝੀਲ ਵਿਚ ਡੁੱਬ ਗਏ। ਜਾਣਕਾਰੀ ਅਨੁਸਾਰ ਇਹ ਘਟਨਾ 26 ਨਵੰਬਰ ਨੂੰ ਦੁਪਹਿਰ 2:30 ਵਜੇ ਦੇ ਕਰੀਬ ਵਾਪਰੀ। 

ਮਿਸੂਰੀ ਸਟੇਟ ਹਾਈਵੇ ਪੈਟਰੋਲ (ਐਮਐਸਐਚਪੀ) ਵਾਟਰ ਡਿਵੀਜ਼ਨ ਨੇ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ, ਜੋ ਸੇਂਟ ਲੁਈਸ ਯੂਨੀਵਰਸਿਟੀ ਵਿਚ ਆਪਣੇ ਮਾਸਟਰ ਪ੍ਰੋਗਰਾਮ ਕਰ ਰਹੇ ਸਨ। ਦੋਵੇਂ ਦੋਸਤ ਥੈਂਕਸਗਿਵਿੰਗ ਵੀਕੈਂਡ 'ਤੇ ਤੈਰਾਕੀ ਕਰਨ ਗਏ ਸਨ। ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਉਥੇਜ ਪਾਣੀ 'ਚ ਸੰਘਰਸ਼ ਕਰਨ ਲੱਗਾ ਅਤੇ ਹੇਠਾਂ ਚਲਾ ਗਿਆ। ਸ਼ਿਵ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤੇ ਉਹ ਵੀ ਅਸਫ਼ਲ ਰਿਹਾ। 

ਘਟਨਾ ਦੇ ਕੁੱਝ ਘੰਟਿਆਂ ਬਾਅਦ ਐਮਐਸਐਚਪੀ ਅੰਡਰਵਾਟਰ ਰਿਕਵਰੀ ਟੀਮ ਦੁਆਰਾ ਉਥੇਜ ਦੀ ਲਾਸ਼ ਬਰਾਮਦ ਕੀਤੀ ਗਈ ਸੀ, ਜਦੋਂ ਕਿ ਸ਼ਿਵ ਦੀ ਲਾਸ਼ ਗੋਤਾਖੋਰੀ ਟੀਮ ਨੇ ਅਗਲੇ ਦਿਨ ਬਰਾਮਦ ਕੀਤੀ। ਸ਼ਿਵ ਰੰਗਰੇਡੀ ਜ਼ਿਲ੍ਹੇ ਦੇ ਤੰਦੂਰ ਦਾ ਰਹਿਣ ਵਾਲਾ ਸੀ, ਜਦੋਂ ਕਿ ਉਥੇਜ ਹਨਮਕੋਂਡਾ ਦਾ ਰਹਿਣ ਵਾਲਾ ਸੀ। ਇਸ ਦੌਰਾਨ ਤੇਲੰਗਾਨਾ ਦੇ ਮੰਤਰੀ ਕੇ.ਟੀ. ਰਾਮਾ ਰਾਓ ਨੇ ਸੋਮਵਾਰ ਨੂੰ ਟਵੀਟ ਕੀਤਾ ਕਿ ਉਨ੍ਹਾਂ ਨੇ ਆਪਣੇ ਦਫਤਰ ਨੂੰ ਮ੍ਰਿਤਕ ਦੇਹਾਂ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਲਈ ਪਰਿਵਾਰਾਂ ਦੀ ਮਦਦ ਕਰਨ ਲਈ ਕਿਹਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement