Manmohan Singh Funeral: ਮਨਮੋਹਨ ਸਿੰਘ ਦਾ ਅੱਜ ਨਿਗਮ ਘਾਟ 'ਚ ਹੋਵੇਗਾ ਅੰਤਿਮ ਸਸਕਾਰ, ਯਾਦਗਾਰ ਲਈ ਸਰਕਾਰ ਜਲਦ ਅਲਾਟ ਕਰੇਗੀ ਜ਼ਮੀਨ
Published : Dec 28, 2024, 8:21 am IST
Updated : Dec 28, 2024, 8:21 am IST
SHARE ARTICLE
Manmohan Singh Funeral  News in punjabi
Manmohan Singh Funeral News in punjabi

Manmohan Singh Funeral:

Manmohan Singh Funeral  News in punjabi: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਅਤੇ ਸਮਾਰਕ ਦੀ ਜਗ੍ਹਾ ਨੂੰ ਲੈ ਕੇ ਕਾਂਗਰਸ ਅਤੇ ਕੇਂਦਰ ਸਰਕਾਰ ਵਿਚਾਲੇ ਮਤਭੇਦ ਪੈਦਾ ਹੋ ਗਏ ਹਨ। ਕਾਂਗਰਸ ਨੇ ਮੰਗ ਕੀਤੀ ਸੀ ਕਿ ਡਾ. ਸਿੰਘ ਦਾ ਅੰਤਿਮ ਸਸਕਾਰ ਰਾਜਘਾਟ ਨੇੜੇ ਕੀਤਾ ਜਾਵੇ, ਜਿੱਥੇ ਬਾਅਦ ਵਿਚ ਉਨ੍ਹਾਂ ਦੀ ਯਾਦਗਾਰ ਵੀ ਬਣਾਈ ਜਾ ਸਕੇ ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿਗਮਬੋਧ ਘਾਟ ਨੂੰ ਸਸਕਾਰ ਲਈ ਨਿਰਧਾਰਤ ਕਰ ਦਿੱਤਾ ਹੈ ਅਤੇ ਯਾਦਗਾਰ ਲਈ ਜਲਦੀ ਜ਼ਮੀਨ ਅਲਾਟ ਕਰਨ ਦਾ ਭਰੋਸਾ ਦਿੱਤਾ ਹੈ।

ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸਰਕਾਰ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਯਾਦਗਾਰ ਲਈ ਜਗ੍ਹਾ ਅਲਾਟ ਕਰੇਗੀ ਅਤੇ ਇਸ ਸਬੰਧ ਵਿਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਅੰਤਿਮ ਸਸਕਾਰ ਅਤੇ ਹੋਰ ਰਸਮੀ ਕਾਰਵਾਈਆਂ ਪਹਿਲਾਂ ਪੂਰੀਆਂ ਕੀਤੀਆਂ ਜਾਣਗੀਆਂ, ਜਦੋਂ ਕਿ ਟਰੱਸਟ ਦੇ ਗਠਨ ਤੋਂ ਬਾਅਦ ਯਾਦਗਾਰ ਲਈ ਜਗ੍ਹਾ ਅਲਾਟ ਕੀਤੀ ਜਾਵੇਗੀ। ਇਸ 'ਤੇ ਕਾਂਗਰਸ ਪ੍ਰਧਾਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅਜਿਹੀ ਥਾਂ 'ਤੇ ਕੀਤਾ ਜਾਵੇ, ਜਿੱਥੇ ਉਨ੍ਹਾਂ ਦੀ ਵਿਰਾਸਤ ਦਾ ਸਨਮਾਨ ਕੀਤਾ ਜਾ ਸਕੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement