Phillaur News: ਰੋਜ਼ੀ ਰੋਟੀ ਲਈ ਇਟਲੀ ਗਏ ਨੌਜਵਾਨ ਦੀ ਹੋਈ ਮੌਤ

By : GAGANDEEP

Published : Jan 29, 2024, 9:44 am IST
Updated : Jan 29, 2024, 7:15 pm IST
SHARE ARTICLE
A young man died of a silent attack in Italy Phillaur News in punjabi
A young man died of a silent attack in Italy Phillaur News in punjabi

Phillaur News: 15 ਸਾਲ ਪਹਿਲਾਂ ਵਿਦੇਸ਼ ਗਿਆ ਸੀ ਮ੍ਰਿਤਕ

A young man died of a silent attack in Italy Phillaur News in punjabi : ਵਿਦੇਸ਼ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਟਲੀ ਵਿਚ ਪੰਜਾਬੀ ਨੌਜਵਾਨ ਦੀ ਸਾਈਲੈਂਸ ਅਟੈਕ ਨਾਲ ਮੌਤ ਹੋਣ ਦੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਬਲਦੇਵ ਰਾਜ (38) ਵਾਸੀ ਫਿਲੌਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Chandigarh News: PGI ਵਿਚ ਪਿਛਲੇ 30 ਸਾਲਾਂ ਤੋਂ ਅਣਪਛਾਤੇ ਮਰੀਜ਼ਾਂ ਦੀ ਸੇਵਾ ਕਰ ਰਹੀ ਤਿੱਬਤ ਦੀ ਸੀਰਿੰਗ ਡੋਲਕਰ

ਮ੍ਰਿਤਕ ਰੋਜ਼ੀ ਰੋਟੀ ਲਈ 15 ਸਾਲ ਪਹਿਲਾਂ ਵਿਦੇਸ਼ ਗਿਆ ਸੀ।  ਮ੍ਰਿਤਕ ਆਪਣੇ ਪਿੱਛੇ ਮਾਤਾ ਗੁਰਦੇਵ ਕੌਰ, ਪਤਨੀ ਮਨਪ੍ਰੀਤ ਕੌਰ, ਬੱਚੇ ਏਕਮ ਹੀਰ ਤੇ ਫਤਿਹ ਹੀਰ ਨੂੰ ਛੱਡ ਗਿਆ। ਮ੍ਰਿਤਕ ਦੀ ਅੰਤਿਮ ਅਰਦਾਸ ਲਈ ਉਨ੍ਹਾਂ ਦੇ ਘਰ ਅਕਲਪੁਰ ਰੋਡ ਫਿਲੌਰ ਵਿਖੇ ਪਾਠ ਦਾ ਭੋਗ ਪਾਇਆ ਗਿਆ। 

ਇਹ ਵੀ ਪੜ੍ਹੋ: Kapurthala News: ਸੱਸ-ਸਹੁਰੇ ਨੇ ਹੀ ਗਲਾ ਘੁੱਟ ਕੇ ਮਾਰੀ NRI ਨੂੰਹ, ਪੁਲਿਸ ਪੁੱਛਗਿੱਛ ਦੌਰਾਨ ਹੋਇਆ ਖੁਲਾਸਾ

ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਸ਼ੱਕੀ ਹਾਲਤ ਚ ਮੌਤ

ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਦੇ ਇਕ ਵਿਅਕਤੀ ਦੀ ਇਟਲੀ ਵਿਚ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਹਰਜੀਤ ਸਿੰਘ ਨਿਵਾਸੀ ਮੁਹੱਲਾ ਜਵਾਲਾ ਸਿੰਘ ਸੁਲਤਾਨਪੁਰ ਲੋਧੀ ਨੇ ਦਸਿਆ ਕਿ ਉਨ੍ਹਾਂ ਦਾ ਲੜਕਾ 2009 ਵਿਚ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ। 19 ਜਨਵਰੀ ਦੀ ਰਾਤ ਨੂੰ ਉਹ ਸੈਰ ਕਰਨ ਲਈ ਗਿਆ ਪਰ ਇਸ ਤੋਂ ਬਾਅਦ ਪਰਵਾਰ ਨਾਲ ਸੰਪਰਕ ਨਹੀਂ ਹੋਇਆ। ਉਸ ਦੇ ਸਾਥੀਆਂ ਨੇ ਜਦੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਜਾਣਕਾਰੀ ਮਿਲੀ ਕਿ ਉਸ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ।

ਪੀੜਤ ਪਰਵਾਰ ਨੇ ਭਾਰਤੀ ਦੂਤਾਵਾਸ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਮੰਗ ਕੀਤੀ ਹੈ ਕਿ ਨਰਿੰਦਰ ਸਿੰਘ ਦੀ ਦੇਹ ਵਾਪਸ ਮੰਗਵਾਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਪਰਵਾਰ ਨੇ ਦੋਸ਼ੀਆਂ ਵਿਰੁਧ  ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from A young man died of a silent attack in Italy Phillaur News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement