Sri Anandpur Sahib News: ਪੰਜਾਬੀ ਗੁਰਸਿੱਖ ਨੌਜਵਾਨ ਨੇ ਵਿਦੇਸ਼ ਵਿਚ ਚਮਕਾਇਆ ਨਾਂ , ਕੈਨੇਡਾ 'ਚ ਬਣਿਆ ਲੈਫਟੀਨੈਂਟ
Published : Mar 29, 2025, 10:49 am IST
Updated : Mar 29, 2025, 10:49 am IST
SHARE ARTICLE
Jaspreet Singh Became a lieutenant in Canada Badhal Sri Anandpur Sahib
Jaspreet Singh Became a lieutenant in Canada Badhal Sri Anandpur Sahib

Sri Anandpur Sahib News:ਉਕਤ ਨੌਜਵਾਨ ਦਾ ਆਪਣੇ ਪਿੰਡ ਆਉਣ ਉਤੇ ਭਰਵਾਂ ਸਵਾਗਤ

Jaspreet Singh Became a lieutenant in Canada Badhal Sri Anandpur Sahib:  ਪੰਜਾਬੀਆਂ ਨੇ ਪੂਰੀ ਦੁਨੀਆਂ ਵਿਚ ਅਪਣੀ ਮਿਹਨਤ ਨਾਲ ਚੰਗਾ ਨਾਮਣਾ ਖਟਿਆ ਹੈ। ਮਿਹਨਤ ਨਾਲ ਪੰਜਾਬੀਆਂ ਨੇ ਹਰ ਮੁਕਾਮ ਸਰ ਕੀਤਾ ਹੈ। ਹੁਣ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਬੱਢਲ ਨਾਲ ਸਬੰਧਿਤ ਗੁਰਸਿੱਖ ਨੌਜਵਾਨ ਜਸਪ੍ਰੀਤ ਸਿੰਘ ਆਪਣੀ ਸਖ਼ਤ ਮਿਹਨਤ ਨਾਲ ਕੈਨੇਡਾ ਦੀ ਫ਼ੌਜ ਵਿਚ ਬਤੌਰ ਲੈਫਟੀਨੈਂਟ ਭਰਤੀ ਹੋਇਆ ਹੈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਉਕਤ ਨੌਜਵਾਨ ਦਾ ਆਪਣੇ ਪਿੰਡ ਆਉਣ ਉਤੇ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ।

 ਦੱਸਣਯੋਗ ਹੈ ਕਿ 31 ਸਾਲਾ ਨੌਜਵਾਨ ਬੀ. ਫਾਰਮੇਸੀ ਕਰਨ ਤੋਂ ਬਾਅਦ ਉਚੇਰੀ ਪੜ੍ਹਾਈ ਲਈ ਕੈਨੇਡਾ ਦੇ ਓਂਟਾਰੀਓ ਚਲਾ ਗਿਆ ਸੀ। ਉਸ ਤੋਂ ਬਾਅਦ ਇਸ ਨੌਜਵਾਨ ਨੇ ਆਸਟ੍ਰੇਲੀਆ ਤੋਂ ਮਾਸਟਰ ਡਿਗਰੀ ਹਾਸਲ ਕਰਕੇ 2024 ਵਿਚ ਕੈਨੇਡਾ ਵਾਪਸ ਆ ਕੇ ਫ਼ੌਜ ਦੀ ਪ੍ਰੀਖਿਆ ਦਿੱਤੀ ਤੇ ਕੈਨੈਡਾ ਫ਼ੌਜ ਵਿਚ ਬਤੌਰ ਤੋਪਖਾਨਾ ਅਫ਼ਸਰ ਵਜੋਂ ਚੁਣਿਆ ਗਿਆ ਜੋ ਕਿ ਭਾਰਤੀ ਫ਼ੌਜ ਵਿਚ ਲੈਫਟੀਨੈਂਟ ਦੇ ਬਰਾਬਰ ਦਾ ਅਹੁਦਾ ਹੈ।

ਇਸ ਸਬੰਧੀ ਲੈਫਟੀਨੈਂਟ ਬਣੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਬਹੁਤ ਧੰਨਵਾਦੀ ਹਨ, ਜਿਨ੍ਹਾਂ ਉਸ ਦਾ ਮਾਣ-ਸਨਮਾਨ ਕੀਤਾ। ਇਸ ਤੋਂ ਪਹਿਲਾਂ ਪਿੰਡ ਦੀ ਸਰਪੰਚ ਹਰਪ੍ਰੀਤ ਕੌਰ ਅਤੇ ਨੌਜਵਾਨ ਆਗੂ ਪ੍ਰਿਤਪਾਲ ਸਿੰਘ ਕੂਨਰ ਅਤੇ ਸੂਬੇਦਾਰ ਸਰਵਣ ਸਿੰਘ ਨੇ ਕਿਹਾ ਕਿ ਬਹੁਤ ਹੀ ਮਾਣ ਦੀ ਗੱਲ ਹੈ ਕਿ ਸਾਡੇ ਇਲਾਕੇ ਦੇ ਨੌਜਵਾਨ ਵਲੋਂ ਕੈਨੇਡਾ ਦੀ ਧਰਤੀ ਉਤੇ ਪਹੁੰਚ ਕੇ ਵੱਡਾ ਅਹੁਦਾ ਹਾਸਲ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement