
5 ਮਈ ਨੂੰ ਵਤਨ ਵਾਪਸ ਆਵੇਗੀ ਮ੍ਰਿਤਕ ਦੇਹ
ਤਰਨਤਾਰਨ: ਰੋਜ਼ੀ ਰੋਟੀ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਖਪ੍ਰੀਤ ਸਿੰਘ (20) ਪੁੱਤਰ ਦਲੀਪ ਸਿੰਘ ਵਾਸੀ ਤੁੜ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: ਦੋਸਤਾਂ ਨੇ ਹੀ ਕੁੱਟ-ਕੁੱਟ ਕੇ ਮਾਰਿਆ 8ਵੀਂ ਜਮਾਤ ਦਾ ਵਿਦਿਆਰਥੀ
ਜਾਣਕਾਰੀ ਦਿੰਦੇ ਹੋਏ ਸਰਪੰਚ ਦਲਜਿੰਦਰ ਸਿੰਘ ਜਵੰਦਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਸੀ ਦਾ ਮੁੰਡਾ ਜੋ ਕਿ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਵਾਸਤੇ ਇਟਲੀ ਵਿਖੇ ਗਿਆ ਹੋਇਆ ਸੀ, ਜਿਸ ਦੀ ਬੀਤੇ ਦਿਨ ਇਕ ਭਿਆਨਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਮਚ ਗਿਆ ਚੀਖ ਚਿਹਾੜਾ
ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਮ੍ਰਿਤਕ ਦੀ ਦੇਹ 5 ਮਈ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਤੁੜ ਵਿਖੇ ਪਹੁੰਚੇਗੀ, ਉਪਰੰਤ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।