
ਕੈਨੇਡਾ ਦੇ ਸ਼ਹਿਰ ਸਰੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਆਈ ਹੈ।
ਲਹਿਰਾਗਾਗਾ: ਕੈਨੇਡਾ ਦੇ ਸ਼ਹਿਰ ਸਰੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਆਈ ਹੈ। ਦਰਅਸਲ ਸਰੀ ਵਿਖੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਨਦੀਪ ਸਿੰਘ ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਦਾ ਰਹਿਣ ਵਾਲਾ ਸੀ। ਮਨਦੀਪ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ ਅਤੇ ਉਹ ਪਿਛਲੇ ਤਿੰਨ ਸਾਲ ਤੋਂ ਉੱਥੇ ਰਹਿ ਰਿਹਾ ਸੀ।
Death of a Punjabi youth in Canada
ਮਨਦੀਪ ਸਿੰਘ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਸਦਮੇ ਵਿਚ ਹੈ। ਮਿਲੀ ਜਾਣਕਾਰੀ ਅਨੁਸਾਰ 19 ਦਸੰਬਰ 2019 ਨੂੰ ਮਨਦੀਪ ਸਿੰਘ ਦਾ ਵਿਆਹ ਹੋਇਆ ਸੀ। ਮ੍ਰਿਤਕ ਦੇ ਪਰਿਵਾਰ ਵੱਲੋਂ ਮਨਦੀਪ ਦੀ ਲਾਸ਼ ਜਲਦੀ ਪੰਜਾਬ ਲਿਆਉਣ ਦੀ ਮੰਗ ਕੀਤੀ ਗਈ ਹੈ।
Death of a Punjabi youth in Canada
ਮ੍ਰਿਤਕ ਦੇ ਪਿਤਾ ਸਤਿਗੁਰ ਸਿੰਘ ਅਤੇ ਚਾਚਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਆਪਣੇ ਇਕਲੌਤੇ ਪੁੱਤਰ ਮਨਦੀਪ ਸਿੰਘ ਨੂੰ 12ਵੀਂ ਤੋਂ ਬਾਅਦ ਆਈਲੈਟਸ ਕਰਨ ਮਗਰੋਂ 40 ਲੱਖ ਖਰਚ ਕੇ ਕੈਨੇਡਾ ਭੇਜਿਆ ਸੀ ਹੁਣ ਅਗਸਤ ਮਹੀਨੇ ਵਿਚ ਉਸ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਉਸ ਨੇ ਅਪਣੀ ਪਤਨੀ ਸਿਮਰਨ ਨੂੰ ਨਾਲ ਲੈ ਕੇ ਜਾਣਾ ਸੀ।