Pakistan News: ਪਾਕਿਸਤਾਨ 'ਚ ਗੁਰਦੁਆਰਾ ਸਿੰਘ ਸਭਾ ਫੈਸਲਾਬਾਦ ਨੂੰ ਮੁੜ ਆਬਾਦ ਕਰਨ ਦਾ ਵਿਰੋਧ!
Published : Jun 29, 2024, 12:00 pm IST
Updated : Jun 29, 2024, 1:02 pm IST
SHARE ARTICLE
Stir in Pak town over move to reopen gurdwara housing school
Stir in Pak town over move to reopen gurdwara housing school

ਸਥਾਨਕ ਵਸਨੀਕਾਂ ਨੇ ਸਰਕਾਰ ਦੇ ਫੈਸਲੇ ’ਤੇ ਜਤਾਇਆ ਇਤਰਾਜ਼

Pakistan News: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫੈਸਲਾਬਾਦ ਕਸਬੇ ਵਿਚ ਤਣਾਅ ਪੈਦਾ ਹੋ ਗਿਆ ਹੈ ਕਿਉਂਕਿ ਸਥਾਨਕ ਵਸਨੀਕਾਂ ਅਤੇ ਪਾਕਿਸਤਾਨ ਮਾਡਰਨ ਹਾਈ ਸਕੂਲ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੰਡ ਤੋਂ ਪਹਿਲਾਂ ਬਣੇ ਗੁਰਦੁਆਰੇ ਦੀ ਇਮਾਰਤ ਨੂੰ ਦੁਬਾਰਾ ਖੋਲ੍ਹਣ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ ਹੈ। ਦਰਅਸਲ ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਵਿਚ ਹੁਣ ਇਕ ਸਕੂਲ ਚਲਾਇਆ ਜਾ ਰਿਹਾ ਹੈ।

ਖੁਫੀਆ ਸੂਤਰਾਂ ਅਨੁਸਾਰ ਵੰਡ ਤੋਂ ਬਾਅਦ ਸਿੱਖਾਂ ਅਤੇ ਹਿੰਦੂਆਂ ਵੱਲੋਂ ਛੱਡੀਆਂ ਜਾਇਦਾਦਾਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਪਾਕਿਸਤਾਨ ਦੀ ਸੰਘੀ ਸਰਕਾਰ ਦੇ ਵਿਭਾਗ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨੇ ਗੁਰਦੁਆਰੇ ਦੇ ਨਵੀਨੀਕਰਨ ਦੇ ਨਾਲ-ਨਾਲ ਦੁਬਾਰਾ ਖੋਲ੍ਹਣ ਅਤੇ ਸਕੂਲ ਨੂੰ ਤਬਦੀਲ ਕਰਨ ਦੀ ਯੋਜਨਾ ਦਾ ਐਲਾਨ ਕੀਤਾ, ਜਿਸ ਦਾ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਫੈਸਲਾਬਾਦ ਦੇ ਸਥਾਨਕ ਵਸਨੀਕਾਂ ਨੇ ਸਖ਼ਤ ਵਿਰੋਧ ਕੀਤਾ।

ਈਟੀਪੀਬੀ ਦੇ ਇਕ ਅਧਿਕਾਰੀ ਨੇ ਅਪਣਾ ਨਾਮ ਨਾ ਦੱਸਣ ਦੀ ਸ਼ਰਤ 'ਤੇ ਪੁਸ਼ਟੀ ਕੀਤੀ ਕਿ ਸਥਾਨਕ ਵਸਨੀਕਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੇ ਗੁਰਦੁਆਰੇ ਨੂੰ ਮੁੜ ਖੋਲ੍ਹਣ ਦਾ ਵਿਰੋਧ ਕੀਤਾ। ਇਹ ਮੁੱਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਕੋਲ ਵੀ ਉਠਾਇਆ ਗਿਆ ਹੈ, ਜਿਸ ਤੋਂ ਬਾਅਦ ਆਪਸੀ ਸਹਿਮਤੀ ਨਾਲ ਹੱਲ ਹੋਣ ਤਕ ਯੋਜਨਾਵਾਂ ਨੂੰ ਮੁਲਤਵੀ ਕਰ ਦਿਤਾ ਗਿਆ ਹੈ। ਈਟੀਪੀਬੀ ਦੇ ਅਧਿਕਾਰੀ ਨੇ ਕਿਹਾ, "ਸਥਾਨਕ ਵਸਨੀਕ ਸਕੂਲ ਨੂੰ ਤਬਦੀਲ ਕਰਨ ਦੀ ਆਗਿਆ ਨਾ ਦੇਣ 'ਤੇ ਅੜੇ ਹੋਏ ਹਨ ਕਿਉਂਕਿ ਉਨ੍ਹਾਂ ਦੇ ਬੱਚੇ ਸਕੂਲ ਵਿਚ ਪੜ੍ਹ ਰਹੇ ਹਨ। 1911 ਵਿਚ ਬਣਾਇਆ ਗਿਆ, ਗੁਰਦੁਆਰਾ ਸਿੰਘ ਸਭਾ, ਫੈਸਲਾਬਾਦ (ਪਹਿਲਾਂ ਲਾਇਲਪੁਰ) ਨੂੰ ਵੰਡ ਤੋਂ ਬਾਅਦ ਇਕ ਸਕੂਲ ਵਿਚ ਤਬਦੀਲ ਕਰ ਦਿਤਾ ਗਿਆ ਸੀ। ਇਸ ਦੀ ਇਮਾਰਤ ਨੂੰ ਉਦੋਂ ਤੋਂ 40 ਕਮਰਿਆਂ ਵਾਲੇ ਸਕੂਲ ਵਜੋਂ ਵਰਤਿਆ ਗਿਆ ਸੀ, ਜੋ ਯਾਤਰੂਆਂ (ਤੀਰਥ ਯਾਤਰੀਆਂ) ਲਈ ਬਣਾਏ ਗਏ ਸਨ”।

ਸਿੱਖ ਕਾਰਕੁਨ ਅਤੇ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਨੇ ਕਿਹਾ ਕਿ ਇਹ ਸਕੂਲੀ ਵਿਦਿਆਰਥੀਆਂ ਦੇ ਮਾਪੇ ਨਹੀਂ ਬਲਕਿ ਸਥਾਨਕ ਕਾਰੋਬਾਰੀ ਸਨ, ਜਿਨ੍ਹਾਂ ਨੇ ਅਪਣੀਆਂ ਦੁਕਾਨਾਂ ਅਤੇ ਗੋਦਾਮਾਂ ਲਈ ਸਕੂਲ ਦੇ ਕਮਰਿਆਂ 'ਤੇ ਗੈਰਕਾਨੂੰਨੀ ਢੰਗ ਨਾਲ ਕਬਜ਼ਾ ਕਰ ਲਿਆ ਸੀ ਅਤੇ "ਉਹ ਆਪਣੇ ਨਿੱਜੀ ਹਿੱਤਾਂ ਕਾਰਨ ਗੁਰਦੁਆਰੇ ਨੂੰ ਦੁਬਾਰਾ ਖੋਲ੍ਹਣ ਦਾ ਵਿਰੋਧ ਕਰ ਰਹੇ ਸਨ।

ਮੀਡੀਆ ਰਿਪੋਰਟਾਂ ਅਨੁਸਾਰ ਖੈਬਰ ਪਖਤੂਨਖਵਾ (ਕੇਪੀਕੇ) ਵਿਚ ਅਤਿਵਾਦੀ ਸੰਗਠਨਾਂ ਵੱਲੋਂ ਕਈ ਸਿੱਖਾਂ ਦੇ ਕਤਲ ਨਾਲ ਸਥਾਨਕ ਭਾਈਚਾਰੇ ਵਿਚ ਡਰ ਫੈਲ ਗਿਆ ਹੈ ਅਤੇ ਉਹ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਿੱਖ ਆਬਾਦੀ ਵਾਲੇ ਸ਼ਹਿਰਾਂ ਵਿਚ ਅਪਣਾ ਟਿਕਾਣਾ ਬਦਲ ਰਹੇ ਹਨ। ਗੁਲਾਬ ਸਿੰਘ ਨੇ ਕਿਹਾ ਕਿ ਕੇਪੀਕੇ ਦੇ 150 ਸਿੱਖ ਪਰਿਵਾਰ ਫੈਸਲਾਬਾਦ ਚਲੇ ਗਏ ਹਨ ਜੋ ਨਨਕਾਣਾ ਸਾਹਿਬ ਤੋਂ ਸਿਰਫ 45 ਕਿਲੋਮੀਟਰ ਦੂਰ ਹੈ।

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਾਕਿਸਤਾਨ ਸਰਕਾਰ ਨੇ ਪਹਿਲਾਂ ਹੀ ਸਕੂਲ ਚਲਾਉਣ ਲਈ ਨਵੀਂ ਇਮਾਰਤ ਦੀ ਪੇਸ਼ਕਸ਼ ਕੀਤੀ ਸੀ ਪਰ ਸਥਾਨਕ ਕਾਰੋਬਾਰੀ ਭਾਈਚਾਰੇ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਅਪਣੀਆਂ ਦੁਕਾਨਾਂ ਚਲਾਉਣ ਅਤੇ ਇਸ ਦੀ ਜਗ੍ਹਾ ਨੂੰ ਗੋਦਾਮ ਵਜੋਂ ਵਰਤਣ ਲਈ ਗੁਰਦੁਆਰੇ ਦੇ ਕਮਰਿਆਂ 'ਤੇ ਕਬਜ਼ਾ ਕਰ ਲਿਆ ਸੀ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਪੀਐਸਜੀਪੀਸੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਜੋ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਵੀ ਹਨ, ਦੀ ਕੋਈ ਪ੍ਰਤੀਕਿਰਿਆ ਨਹੀਂ ਮਿਲੀ ਹੈ।

 (For more Punjabi news apart from Stir in Pak town over move to reopen gurdwara housing school, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement