ਖ਼ਬਰਾਂ |

ਤਾਜ਼ਾ |

ਮੈਲਬੌਰਨ 'ਚ ਵਾਪਰੇ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ
Published : Oct 29, 2020, 8:52 am IST
Updated : Oct 29, 2020, 9:23 am IST
SHARE ARTICLE
picture
picture

-ਇਸ ਮਹੀਨੇ ਵਿਚ ਲਗਾਤਰ ਦੂਸਰਾ ਹਾਦਸਾ ਹੈ ਜਿਸ ਵਿਚ ਪੰਜਾਬੀ ਨੌਜਵਾਨ ਦੀ ਹੋਈ ਹੈ ਮੌਤ

ਮੈਲਬੌਰਨ : ਬੀਤੇ ਬੁੱਧਵਾਰ ਸ਼ਾਮ ਨੂੰ ਮੈਲਬੌਰਨ ਦੇ ਫੁੱਟਸਕ੍ਰੇਅ ਇਲਾਕੇ ਵਿਚ ਇੱਕ ਦੁਖਦਾਇਕ ਦੁਰਘਟਨਾ ਵਾਪਰੀ ਹੈ , ਜਿਸ ਵਿਚ ਇੱਕ ਪੰਜਾਬੀ ਨੌਜਵਾਨ ਭੁਪਿੰਦਰ ਸਿੰਘ ਬੌਬੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੇੈ । ਜਾਣਕਾਰੀ ਅਨੁਸਾਰ ਜਦੋਂ ਬੌਬੀ ਆਪਣੀ ਡਿਊਟੀ ਖਤਮ ਕਰਕੇ ਮੋਟਰਸਾਈਕਲ 'ਤੇ ਆਪਣੇ ਘਰ ਨੂੰ ਵਾਪਸ ਜਾ ਰਿਹਾ ਸੀ ਤਾਂ ਅਚਾਨਕ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਦੀ ਚਪੇਟ ਵਿਚ ਆ ਗਿਆ ।

AccidentAccident
 

ਮੌਕੇ ‘ਤੇ ਹਾਜਰ ਲੋਕਾਂ ਨੇ ਐਂਬੂਲੈਂਸ ਸੇਵਾਵਾਂ ਨੂੰ ਬੁਲਾਇਆ ਪਰ ਗੰਭੀਰ ਸੱਟਾਂ ਲੱਗੀਆਂ ਹੋਣ ਕਾਰਨ ਬੌਬੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਟਰੱਕ ਚਾਲਕ ਅਫਰੀਕਨ ਮੂਲ ਦਾ ਵਿਅਕਤੀ ਸੀ ਅਤੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ। ਮ੍ਰਿਤਕ ਭੁਪਿੰਦਰ ਸਿੰਘ ਬੌਬੀ ਪੰਜਾਬ ਦੇ ਸ਼ਹੀਦ ਭਗਤ ਸਿਘ ਨਗਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਕਿੱਤੇ ਵਜੋਂ ਟਰੱਕ ਚਾਲਕ ਸੀ।

canada policecanada police

ਭੁਪਿੰਦਰ ਸਿੰਘ ਮੈਲਬੋਰਨ ਦੇ ਪੱਛਮੀ ਇਲਾਕੇ ਟਾਰਨੇਟ ਦਾ ਵਸਨੀਕ ਸੀ ਤੇ ਆਪਣੇ ਪਿੱਛੇ 2 ਸਾਲ ਦੀ ਬੱਚੀ ਅਤੇ ਪਤਨੀ ਨੂੰ ਛੱਡ ਗਿਆ ਹੈ। ਦੱਸਣਯੋਗ ਹੈ ਕਿ ਇਸ ਮਹੀਨੇ ਵਿਚ ਵਾਪਰਨ ਵਾਲਾ ਇਹ ਦੂਜਾ ਹਾਦਸਾ ਹੈ ਜਿਸ ਵਿੱਚ ਪੰਜਾਬੀ ਨੌਜਵਾਨ ਨੇ ਆਪਣੀ ਜਾਨ ਗੁਵਾਈ ਹੈ। ਇਸ ਤਰ੍ਹਾਂ ਕੁਝ ਦਿਨ ਪਹਿਲਾਂ ਵੀ ਵਿਕਟੋਰੀਆ ਸੂਬੇ ਦੇ ਇਲਾਕੇ ਮਿਲਡੂਰਾ ਵਿੱਚ ਵਾਪਰੀ ਦੁਰਘਟਨਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਸੀ। ਅਜਿਹੀਆਂ ਲਗਾਤਰ ਘਟਨਾਵਾਂ ਵਾਪਰਨ ਕਾਰਨ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement