Jagdeep Singh Bachher: ਭਾਰਤੀ ਮੂਲ ਦੇ ਜਗਦੀਪ ਸਿੰਘ ਬਛੇਰ ਯੂਨੀਵਰਸਿਟੀ ਆਫ਼ ਵਾਟਰਲੂ ਦੇ 12ਵੇਂ ਚਾਂਸਲਰ ਨਿਯੁਕਤ
Published : Oct 29, 2023, 11:38 am IST
Updated : Oct 29, 2023, 11:38 am IST
SHARE ARTICLE
 Jagdeep Singh Bachher
Jagdeep Singh Bachher

ਜਗਦੀਪ ਸਿੰਘ ਬਛੇਰ ਯੂਨੀਵਰਸਿਟੀ ਕਨਵੋਕੇਸ਼ਨ ਸਮਾਰੋਹਾਂ ਦੀ ਕਰਨਗੇ ਪ੍ਰਧਾਨਗੀ

ਓਨਟਾਰੀਓ  : ਭਾਰਤੀ ਮੂਲ ਦੇ ਜਗਦੀਪ ਸਿੰਘ ਬਛੇਰ ਕੈਨੇਡਾ ਦੀ ਇਕ ਨਾਮੀ ਸੰਸਥਾ ਯੂਨੀਵਰਸਿਟੀ ਆਫ਼ ਵਾਟਰਲੂ ਦੇ 12ਵੇਂ ਚਾਂਸਲਰ ਨਿਯੁਕਤ ਕੀਤੇ ਗਏ ਹਨ। ਯੂਨੀਵਰਸਿਟੀ ਆਫ਼ ਵਾਟਰਲੂ ਕੈਨੇਡਾ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿਚੋਂ ਇਕ ਹੈ, ਜਿਥੇ ਹਰ ਸਾਲ ਤਕਰੀਬਨ 42,000 ਦੇ ਕਰੀਬ ਵਿਦਿਆਰਥੀ ਪੜ੍ਹਨ ਲਈ ਆਉਂਦੇ ਹਨ। ਵਾਟਰਲੂ ਯੂਨੀਵਰਸਿਟੀ ਐਕਸਪੈਰੀਮੈਂਟਲ ਲਰਨਿੰਗ ਲਈ ਕੈਨੇਡਾ ’ਚ ਪਹਿਲੇ ਨੰਬਰ ਦੀ ਯੂਨੀਵਰਸਿਟੀ ਮੰਨੀ ਜਾਂਦੀ ਹੈ।

ਜਗਦੀਪ ਸਿੰਘ ਦੀ ਗੱਲ ਕਰੀਏ ਤਾਂ ਉਨ੍ਹਾਂ ਵਲੋਂ ਵਾਟਰਲੂ ਯੂਨੀਵਰਸਿਟੀ ਤੋਂ ਹੀ ਬੈਚਲਰ ਆਫ਼ ਐਪਲਾਈਡ ਸਾਇੰਸ, ਮੈਨੇਜਮੈਂਟ ਸਾਇੰਸ, ਪੀ.ਐਚ.ਡੀ. ਮੈਨੇਜਮੈਂਟ ਸਾਇੰਸ ਦੀਆਂ ਡਿਗਰੀਆਂ ਪ੍ਰਾਪਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜਗਦੀਪ ਸਿੰਘ ਬਛੇਰ ਯੂਨੀਵਰਸਿਟੀ ਆਫ਼ ਕੈਲੀਫ਼ੋਰਨੀਆ ਵਿਚ ਮੁੱਖ ਨਿਵੇਸ਼ ਅਧਿਕਾਰੀ ਅਤੇ ਉਪ ਪ੍ਰਧਾਨ ਵੀ ਹਨ, ਜਿਥੇ ਉਹ 164 ਬਿਲੀਅਨ ਡਾਲਰ ਦੇ ਨਿਵੇਸ਼ ਪੋਰਟਫ਼ੋਲੀਉ ਦੀ ਨਿਗਰਾਨੀ ਕਰਦੇ ਹਨ।

ਚਾਂਸਲਰ ਵਜੋਂ ਅਪਣੀ ਨਵੀਂ ਭੂਮਿਕਾ ਵਿਚ, ਉਹ ਯੂਨੀਵਰਸਿਟੀ ਦੇ ਮੁਖੀ ਵਜੋਂ ਸੰਸਥਾ ਲਈ ਇਕ ਮੁੱਖ ਅੰਬੈਸਡਰ ਹੋਣਗੇ। ਵਾਟਰਲੂ ਦੇ ਵਿਜ਼ਨ ਨੂੰ ਧਿਆਨ ਵਿਚ ਰਖਦੇ ਹੋਏ, ਵਾਟਰਲੂ ਯੂਨੀਵਰਸਿਟੀ ਦੇ ਮਿਸ਼ਨ ਨੂੰ ਸੂਬਾਈ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਅੱਗੇ ਵਧਾਉਣਗੇ। ਉਹ ਯੂਨੀਵਰਸਿਟੀ ਕਨਵੋਕੇਸ਼ਨ ਸਮਾਰੋਹਾਂ ਦੀ ਪ੍ਰਧਾਨਗੀ, ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ, ਡਿਪਲੋਮੇ ਅਤੇ ਸਰਟੀਫ਼ਿਕੇਟ ਪ੍ਰਦਾਨ ਕਰਦੇ ਨਜ਼ਰ ਆਉਣਗੇ ਅਤੇ ਭਾਈਚਾਰੇ ਲਈ ਉਹ ਇਕ ਪ੍ਰੇਰਨਾ ਸਰੋਤ ਵਜੋਂ ਕੰਮ ਕਰਨਗੇ।   

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement