 
          	Kutbanpur News: ਰੋਜ਼ੀ-ਰੋਟੀ ਲਈ ਗਿਆ ਸੀ ਵਿਦੇਸ਼
ਪੰਜਾਬੀ ਨੌਜਵਾਨ ਦਾ ਅਮਰੀਕਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਅਰਮਾਨ ਵੜੈਚ (20) ਵਜੋਂ ਹੋਈ ਹੈ। ਜੋ ਕਿ ਸਮਾਣਾ ਦੇ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਿਤਾ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਅਰਮਾਨ ਕਰੀਬ ਡੇਢ ਸਾਲ ਪਹਿਲਾ ਲੱਖਾਂ ਰੁਪਏ ਖਰਚ ਕਰਕੇ ਅਮਰੀਕਾ ਦੀ ਕੈਲੇਫੋਰਨੀਆ ਸਟੇਟ ਦੇ ਮੋਨਟਿਕਾ ਸ਼ਹਿਰ ’ਚ ਰੋਜ਼ੀ-ਰੋਟੀ ਲਈ ਗਿਆ ਸੀ। ਜੋ ਸਟੋਰ 'ਤੇ ਵਰਕ ਪਰਮਿਟ ’ਤੇ ਕੰਮ ਕਰਦਾ ਸੀ
ਬੀਤੇ ਦਿਨੀਂ ਜਦੋਂ ਉਹ ਰੈਸਟੋਰੈਂਟ ’ਤੇ ਖਾਣਾ ਖਾ ਰਿਹਾ ਸੀ ਤਾਂ ਅਣਪਛਾਤੇ ਨਿਗਰੋ ਨੇ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਵਾਰਦਾਤ ਵਿਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ’ਚ ਰਹਿੰਦੇ ਇਕ ਰਿਸ਼ਤੇਦਾਰ ਨੇ ਫੋਨ 'ਤੇ ਮੰਗਲਵਾਰ ਸਵੇਰੇ ਇਸ ਸੰਬੰਧੀ ਜਾਣਕਾਰੀ ਦਿੱਤੀ।
ਪਿੰਡ ਵਿਚ ਨੌਜਵਾਨ ਦੇ ਮੌਤ ਦੀ ਖ਼ਬਰ ਮਿਲਦੇ ਹੀ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਉਕਤ ਮ੍ਰਿਤਕ ਨੌਜਵਾਨ ਦੀ ਲਾਸ਼ ਜਲਦੀ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
 
                     
                
 
	                     
	                     
	                     
	                     
     
     
     
     
     
                     
                     
                     
                     
                    