
Punjabi Dies In US: ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮਲਕੀਤ ਸਿੰਘ
Punjabi Dies In US: ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਘਰ ਬਾਰ ਵੇਚ ਕੇ ਰੋਜ਼ੀ-ਰੋਟੀ ਕਮਾਉਣ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।
ਪੜ੍ਹੋ ਇਹ ਖ਼ਬਰ : MLA Kulwant Singh News: ਗੁਰੂਗਰਾਮ 'ਚ ਪੰਜਾਬ ਦੇ ਮੋਹਾਲੀ MLA ਕੁਲਵੰਤ ਸਿੰਘ 'ਤੇ FIR ਦਰਜ
ਮਲਕੀਤ ਸਿੰਘ ਪੁੱਤਰ ਸੁਲੱਖਣ ਸਿੰਘ ਦੀ ਇੱਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਮਲਕੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਮਲਕੀਤ ਸਿੰਘ ਪੂਰੇ ਪਰਿਵਾਰ ਇਕੋ ਇੱਕ ਸਹਾਰਾ ਸੀ। ਬਜ਼ੁਰਗ ਮਾਪਿਆਂ ਨੇ ਐਨ ਜੀ ਓ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from A Punjabi youth died in a road accident in America, stay tuned to Rozana Spokesman)