Punjab News: ਗੁਰਦਾਸਪੁਰ ਦੇ ਪਿੰਡ ਭੋਜਰਾਜ ਦੇ ਨੌਜਵਾਨ ਦੀ ਬਹਿਰੀਨ ਵਿਚ ਮੌਤ
Published : Oct 30, 2023, 4:08 pm IST
Updated : Oct 30, 2023, 4:14 pm IST
SHARE ARTICLE
The death of a young man from Gurdaspur village Bhojraj in Bahrain
The death of a young man from Gurdaspur village Bhojraj in Bahrain

ਪਰਿਵਾਰ ਵਲੋਂ ਸਰਕਾਰ ਤੋਂ ਮ੍ਰਿਤਕ ਦੇਹ ਵਤਨ ਲਿਆਉਣ ਦੀ ਮੰਗ

 

ਗੁਰਦਾਸਪੁਰ - ਗੁਰਦਾਸਪੁਰ ਦੇ ਨਜ਼ਦੀਕ ਪੈਂਦੇ ਪਿੰਡ ਭੋਜਰਾਜ ਦੇ ਨੌਜਵਾਨ ਦੀ ਬਹਿਰੀਨ ਵਿਚ ਮੌਤ ਹੋ ਗਈ ਹੈ। ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਨੌਜਵਾਨ ਦੀ ਬਰਹੀਨ ਵਿਚ ਮੌਤ ਹੋ ਜਾਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਬਲਵਿੰਦਰ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਵਾਸੀ ਭੋਜਰਾਜ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ੀ ਰੋਟੀ ਕਮਾਉਣ ਲਈ ਅਪ੍ਰੈਲ 2022 ਵਿਚ ਬਹਿਰੀਨ ਗਿਆ ਸੀ।

ਉਸ ਨੇ ਦੱਸਿਆ ਕਿ ਉਸ ਨੂੰ ਬਹਿਰੀਨ ਤੋਂ  ਆਏ ਫੋਨ ਰਾਹੀਂ ਪਤਾ ਲੱਗਾ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਜੋ ਕੰਪਨੀ ਵਿਚ ਕੰਮ ਕਰਦਾ ਸੀ ਦੋ ਦਿਨ ਪਹਿਲਾਂ ਬਿਮਾਰ ਹੋਣ ਉਪਰੰਤ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਮੌਤ ਹੋ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਉਸ ਨੇ ਕਿਹਾ ਕਿ ਅਜੇ ਤੱਕ ਮੌਤ ਦਾ ਪੂਰਾ ਕਾਰਨ ਵੀ ਨਹੀਂ ਪਤਾ ਲੱਗ ਸਕਿਆ।

 ਉਸ ਨੇ ਦੱਸਿਆ ਕਿ ਪਤੀ ਦੀ ਮੌਤ ਹੋਣ ਤੇ ਉਹਨਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੇ ਦੋ ਭਰਾਵਾਂ ਅਤੇ ਪਿਓ ਦੀ ਮੌਤ ਵੀ ਪਹਿਲਾਂ ਹੋ ਚੁੱਕੀ ਹੈ ਅਤੇ ਉਹਨਾਂ ਦੇ ਪਰਿਵਾਰ ਦਾ ਕੇਵਲ ਬਲਵਿੰਦਰ ਸਿੰਘ ਹੀ ਇੱਕ ਸਹਾਰਾ ਸੀ। ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ 6 ਸਾਲਾਂ ਦੀ ਬੇਟੀ ਤੇ 4 ਸਾਲਾਂ ਦੇ ਬੇਟੇ ਨੂੰ ਛੱਡ ਗਿਆ। ਇਸ ਮੌਕੇ ਤੇ ਗੁਰਵਿੰਦਰ ਕੌਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦੀ ਮ੍ਰਿਤਕ ਦੇਹ ਉਸ ਤੇ ਜੱਦੀ ਪਿੰਡ ਜਲਦ ਤੋਂ ਜਲਦ ਲਿਆਂਦੀ ਜਾਵੇ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement