Death of Punjabi youth in Cyprus: 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Nov 30, 2023, 7:55 am IST
Updated : Nov 30, 2023, 8:26 am IST
SHARE ARTICLE
Death of Punjabi youth in Cyprus
Death of Punjabi youth in Cyprus

ਕੋਟਕਪੂਰਾ ਨਾਲ ਸਬੰਧਤ ਸੀ ਮ੍ਰਿਤਕ ਨੌਜਵਾਨ

Death of Punjabi youth in Cyprus:  ਕੋਟਕਪੂਰਾ ਦੇ ਨੇੜਲੇ ਪਿੰਡ ਵਾਂਦਰ ਡੋਡ ਦੇ ਵਸਨੀਕ ਲਵਜੀਤ ਸਿੰਘ ਪੁੱਤਰ ਅਜਾਇਬ ਸਿੰਘ ਦੀ ‘ਸਾਈਪ੍ਰਸ’ ਵਿਖੇ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਸਾਈਪ੍ਰਸ ਗਏ ਨੌਜਵਾਨ ਦੀ ਮੌਤ ਕਾਰਨ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਹਲਕਾ ਕੋਟਕਪੂਰਾ ਦੇ ਪਿੰਡ ਸਿਰਸੜੀ ਦੇ ਸਾਬਕਾ ਗ੍ਰਾਮ ਪੰਚਾਇਤ ਮੈਂਬਰ ਲਖਵੀਰ ਸਿੰਘ ਗਿੱਲ ਤੋਂ ਮਿਲੀ ਜਾਣਕਾਰੀ ਅਨੁਸਾਰ ਲਵਜੀਤ ਸਿੰਘ ਉਨ੍ਹਾਂ ਦਾ ਸਗਾ ਭਾਣਜਾ ਸੀ। ਉਨ੍ਹਾਂ ਦੱਸਿਆ ਕਿ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਤਕਰੀਬਨ 4 ਸਾਲ ਪਹਿਲਾਂ ‘ਸਾਈਪ੍ਰਸ’ ਗਈ ਸੀ ਅਤੇ ਉਨ੍ਹਾਂ ਦਾ ਭਾਣਜਾ ਲਵਜੀਤ ਸਿੰਘ ਲੰਘੀ 19 ਨਵੰਬਰ ਨੂੰ ਅਪਣੀ ਪਤਨੀ ਕੋਲ ‘ਸਾਈਪ੍ਰਸ’ ਗਿਆ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਉਨ੍ਹਾਂ ਦਸਿਆ ਕਿ ਮ੍ਰਿਤਕ ਦੇ ਇਕ 5 ਕੁ ਸਾਲ ਦੀ ਲੜਕੀ ਵੀ ਹੈ। ਇਸ ਸਬੰਧ ’ਚ ਪਰਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਘਰ ਵਾਪਸ ਲਿਆਉਣ ’ਚ ਸਹਾਇਤਾ ਕੀਤੀ ਜਾਵੇ।

(For more news apart from Death of Punjabi youth in Cyprus, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement