
ਨਾਲ ਹੀ ਘਟਨਾ ਦੀ ਜਾਂਚ ਲਈ ਛੇ ਮੈਂਬਰੀ ਵਫ਼ਦ ਦਾ ਕੀਤਾ ਗਠਨ, ਅੰਮ੍ਰਿਤਸਰ ਪਹੁੰਚ ਕੇ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ ਵਫ਼ਦ
ਅੰਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਘਟਨਾ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਇਸ ਘਟਨਾ ਦੀ ਜਾਂਚ ਅਤੇ ਪੜਤਾਲ ਲਈ ਛੇ ਮੈਂਬਰੀ ਵਫ਼ਦ ਦਾ ਗਠਨ ਕੀਤਾ ਹੈ, ਜੋ ਮੌਕੇ ’ਤੇ ਜਾ ਕੇ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ।
ਇਸ ਘਟਨਾ ਦੀ ਜਾਂਚ ਲਈ ਗਠਿਤ ਵਫ਼ਦ ਦੇ ਮੈਂਬਰ ਇਸ ਪ੍ਰਕਾਰ ਹਨ।
photo
ਇਸ ਘਟਨਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇੱਕ ਵਫ਼ਦ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਸੀ। ਇਸ ਵਫ਼ਦ ਵਿੱਚ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਫਤਿਹ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੇਵਲ ਢਿੱਲੋਂ ਆਦਿ ਸ਼ਾਮਲ ਸਨ, ਰਾਜਪਾਲ ਨੂੰ ਮੰਗ ਪੱਤਰ ਦੇਣ ਆਏ ਸਨ। ਹਾਲ ਹੀ 'ਚ ਭਾਜਪਾ ਦੀਆਂ ਜ਼ਿਲਾ ਇਕਾਈਆਂ ਨੇ ਸੂਬੇ ਭਰ 'ਚ ਪ੍ਰਦਰਸ਼ਨ ਵੀ ਕੀਤਾ ਸੀ।