Canada News: ਪੰਜਾਬੀ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਵਾਲੇ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਹੋਈ ਸਜ਼ਾ
Published : May 31, 2024, 7:47 am IST
Updated : May 31, 2024, 7:47 am IST
SHARE ARTICLE
Brijesh Mishra pleads guilty to fake acceptance letter scams
Brijesh Mishra pleads guilty to fake acceptance letter scams

ਕੈਨੇਡਾ ਅਦਾਲਤ ਨੇ 3 ਸਾਲ ਦੀ ਸਜ਼ਾ ਸੁਣਾਈ

Canada News: ਭਾਰਤੀ ਵਿਦਿਆਰਥੀਆਂ ਨੂੰ ਫ਼ਰਜ਼ੀ ਕਾਲਜ ਦਾਖ਼ਲਾ ਜਾਰੀ ਕਰ ਕੇ ਕੈਨੇਡਾ ਦਾ ਵੀਜ਼ਾ ਦਿਵਾਉਣ ਲਈ ਧੋਖਾਧੜੀ ਕਰਨ ਦੇ ਮਾਮਲੇ ਵਿਚ ਸ਼ਾਮਲ ਇਕ ਭਾਰਤੀ ਇਮੀਗ੍ਰੇਸ਼ਨ ਏਜੰਟ ਨੂੰ ਵੈਨਕੂਵਰ ਦੀ ਇਕ ਅਦਾਲਤ ਵਿਚ ਇਮੀਗ੍ਰੇਸ਼ਨ ਅਪਰਾਧਾਂ ਲਈ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 3 ਸਾਲ ਦੀ ਜੇਲ ਦੀ ਸਜ਼ਾ ਸੁਣਾਈ ਗਈ।

ਮੀਡੀਆ ਰਿਪੋਰਟਾਂ ਵਿਚ ਇਸ ਸਬੰਧੀ ਜਾਣਕਾਰੀ ਦਿਤੀ ਗਈ। ਬ੍ਰਿਜੇਸ਼ ਮਿਸ਼ਰਾ (37) ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐਸ.ਏ) ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਉਸਨੂੰ ਕੈਨੇਡੀਅਨ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ ਦਰਜਨਾਂ ਫ਼ਰਜ਼ੀ ਸਵੀਕ੍ਰਿਤੀ ਪੱਤਰਾਂ ਨਾਲ ਜੋੜਿਆ ਗਿਆ ਸੀ ਜੋ 2016 ਅਤੇ 2020 ਵਿਚਕਾਰ ਭਾਰਤ ਤੋਂ ਸੰਭਾਵੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ ਸਨ।

ਇਸ ਵਿਚ ਬਹੁਗਿਣਤੀ ਪੰਜਾਬੀਆਂ ਦੀ ਹੈ। ਖ਼ਬਰਾਂ ਅਨੁਸਾਰ ਮਿਸ਼ਰਾ ਨੇ ਵੈਨਕੂਵਰ ਅਦਾਲਤ ਵਿਚ ਕੈਨੇਡੀਅਨ ਇਮੀਗ੍ਰੇਸ਼ਨ ਦੇ ਕਈ ਅਪਰਾਧਾਂ ਲਈ ਮੁਆਫੀ ਵੀ ਮੰਗੀ। ਮਿਸ਼ਰਾ ਨੂੰ ਜੂਨ 2023 ਵਿਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਹਿਰਾਸਤ ਦੇ ਸਮੇਂ ਨੂੰ ਸਜ਼ਾ ਗਿਣਿਆ ਜਾਵੇਗਾ ਤੇ ਇਸ ਤਰ੍ਹਾਂ ਉਸ ਨੂੰ 19 ਮਹੀਨੇ ਹੋਰ ਜੇਲ ’ਚ ਰਹਿਣਾ ਪਵੇਗਾ। ਉਹ ਟੂਰਿਸਟ ਵੀਜ਼ੇ ‘ਤੇ ਕੈਨੇਡਾ ਵਿਚ ਦਾਖਲ ਹੋਇਆ ਸੀ, ਜਿਸ ਦੀ ਮਿਆਦ ਉਸ ਦੀ ਗ੍ਰਿਫਤਾਰੀ ਦੇ ਸਮੇਂ ਖਤਮ ਹੋ ਚੁੱਕੀ ਸੀ। ਜਾਂਚ ਦੌਰਾਨ 12 ਪੀੜਤ ਸਾਹਮਣੇ ਆਏ ਹਨ।

(For more Punjabi news apart from Brijesh Mishra pleads guilty to fake acceptance letter scams, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement