Vishal Rana Lieutenant in Canadian Army: ਪੰਜਾਬ ਦਾ ਨੌਜਵਾਨ ਵਿਸ਼ਾਲ ਰਾਣਾ ਕੈਨੇਡੀਅਨ ਫ਼ੌਜ ’ਚ ਬਣਿਆ ਲੈਫ਼ਟੀਨੈਂਟ
Published : May 31, 2025, 7:10 am IST
Updated : May 31, 2025, 7:10 am IST
SHARE ARTICLE
Punjab youth Vishal Rana becomes Lieutenant in Canadian Army
Punjab youth Vishal Rana becomes Lieutenant in Canadian Army

Vishal Rana Lieutenant in Canadian Army: 2018 ’ਚ ਉਚੇਰੀ ਪੜ੍ਹਾਈ ਲਈ ਗਿਆ ਸੀ ਬਰੈਂਪਟਨ

:Punjab youth Vishal Rana becomes Lieutenant in Canadian Army: ਪੰਜਾਬ ਦੇ ਗੜਸ਼ੰਕਰ ਨਾਲ ਸਬੰਧਤ ਪੰਜਾਬੀ ਨੌਜਵਾਨ ਵਲੋਂ ਮਿਹਨਤ ਨਾਲ ਸਫ਼ਲਤਾ ਦੀਆਂ ਪੌੜੀਆਂ ਚੜ੍ਹ ਕੇ ਸ਼ਲਾਘਾਯੋਗ ਪ੍ਰਾਪਤੀ ਕਰਦਿਆਂ ਕਨੇਡੀਅਨ ਫ਼ੌਜ ’ਚ ਲੈਫ਼ਟੀਨੈਂਟ ਬਣ ਕਰ ਕੇ ਪੰਜਾਬ ਸਮੇਤ ਪੂਰੇ ਕੈਨੇਡਾ ਵਿਚ ਪੰਜਾਬੀਆਂ ਦੀ ਬੱਲੇ ਬੱਲੇ ਕਰਵਾ ਛੱਡੀ ਹੈ।

ਜਾਣਕਾਰੀ ਮੁਤਾਬਕ ਹੋਰਨਾਂ ਪੰਜਾਬੀ ਨੌਜਵਾਨਾਂ ਵਾਂਗ ਸਾਲ 2018 ’ਚ ਉਚੇਰੀ ਪੜ੍ਹਾਈ ਅਤੇ ਅਪਣੇ ਸੁਨਹਿਰੀ ਸੁਪਨਿਆਂ ਦੀ ਪੂਰਤੀ ਲਈ ਕੈਨੇਡਾ ਪੁੱਜੇ ਨੌਜਵਾਨ ਵਿਸ਼ਾਲ ਰਾਣਾ ਨੇ ਬਰੈਂਪਟਨ ਦੇ ਹੰਬਰ ਕਾਲਜ ਤੋਂ ਵਾਇਰਲੈਸ ਕਮਿਊਨੀਕੇਸ਼ਨ ਵਿਚ ਮਾਸਟਰ ਡਿਗਰੀ ਦੀ ਪੜ੍ਹਾਈ ਪੂਰੀ ਕੀਤੀ। ਇਸ ਉਪਰੰਤ ਉਸ ਵਲੋਂ ਹੋਰਨਾਂ ਲੋੜੀਂਦੇ ਮਾਪਦੰਡਾਂ ਨੂੰ ਪੂਰੇ ਕਰ ਕੇ ਪਿਛਲੇ ਦਿਨੀਂ ਕੈਨੇਡੀਅਨ ਫ਼ੌਜ ਵਿਚ ਅਪਣਾ ਕਮਿਸ਼ਨ ਪ੍ਰਾਪਤ ਕੀਤਾ ਗਿਆ। ਜਿੱਥੇ ਉਸ ਨੂੰ ਲੈਫ਼ਟੀਨੈਂਟ ਦਾ ਅਹੁਦਾ ਸੌਂਪਿਆ ਗਿਆ। ਵਿਸ਼ਾਲ ਰਾਣਾ ਦੀ ਇਸ ਪ੍ਰਾਪਤੀ ਲਈ ਕੈਨੇਡਾ ਵੱਸਦੇ ਭਾਰਤੀ ਅਤੇ ਪੰਜਾਬੀ ਭਾਈਚਾਰੇ ’ਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

(For more news apart from 'Punjab youth Vishal Rana becomes Lieutenant in Canadian Army' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement