
ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਦੋਸਤਾਂ ਨਾਲ ਨਦੀ ’ਤੇ ਘੁੰਮਣ ਗਿਆ ਸੀ
ਚੰਡੀਗੜ੍ਹ: ਕੈਨੇਡਾ ਦੇ ਸੂਬੇ ਅਲਬਰਟਾ ਦੇ ਸ਼ਹਿਰ ਕੈਲਗਰੀ ਵਿਚ ਪੰਜਾਬੀ ਨੌਜਵਾਨ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 37 ਸਾਲਾ ਮਨਦੀਪ ਸਿੰਘ ਉੱਪਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਦੋਸਤਾਂ ਨਾਲ ਨਦੀ ’ਤੇ ਘੁੰਮਣ ਗਿਆ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।
ਮ੍ਰਿਤਕ ਨੌਜਵਾਨ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨਾਲ ਸਬੰਧ ਰੱਖਦਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਹੁਣ ਤੱਕ ਕੈਨੇਡਾ ਵਿਚ ਪਾਣੀ ’ਚ ਡੁੱਬਣ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।