
ਛੇ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ ਫ਼ਿਰੋਜ਼ਪੁਰ ਦਾ ਸ਼ੁਭਦੀਪ ਸਿੰਘ
ਫ਼ਿਰੋਜ਼ਪੁਰ : ਸਥਾਨਕ ਪਿੰਡ ਲੋਹਗੜ ਦੇ ਨੌਜਵਾਨ ਸ਼ੁਭਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਦੀ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਸ਼ੁਭਦੀਪ ਸਿੰਘ ਦੀ ਉਮਰ ਮਹਿਜ਼ 25 ਸਾਲ ਸੀ। ਪੁੱਤਰ ਬਾਰੇ ਅਜਿਹੀ ਖਬਰ ਸੁਣ ਕੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ ਸ਼ੁਭਦੀਪ ਕਰੀਬ ਛੇ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ ਅਤੇ ਉਥੇ ਹੁਣ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਨੂੰ ਅੱਗ ਲੱਗ ਗਈ ਅਤੇ ਸ਼ੁਭਦੀਪ ਦੀ ਮੌਤ ਹੋ ਗਈ। ਨੌਜਵਾਨ ਦੀ ਬੇਵਕਤੀ ਮੌਤ ਨਾਲ ਪ੍ਰੀਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।