
ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
ਮੁਹਾਲੀ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ।
Death
ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਟਰਾਲੇ ਵਿਚੋਂ ਭੇਤਭਰੀ ਹਾਲਤ ਵਿਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਹਰਕੰਵਲ (22) ਸਾਲਾ ਵਾਸੀ ਪਿੰਡ ਰੌਂਤਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰਕੰਵਲ ਰੋਜ਼ਗਾਰ ਲਈ ਦੋ ਹਫ਼ਤੇ ਪਹਿਲਾਂ ਹੀ ਕੈਨੇਡਾ ਗਿਆ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਵਿਚ ਸੋਗ ਦਾ ਮਹੌਲ ਪੈਦਾ ਹੋ ਗਿਆ ਹੈ।
Harkawal Singh
ਮ੍ਰਿਤਕ ਹਨੀ ਦੇ ਪਿਤਾ ਸਵਰਨ ਸਿੰਘ ਗਿੱਲ ਨੇ ਦੱਸਿਆ ਕਿ ਉਸ ਦਾ ਮੁੰਡਾ ਕੈਨੇਡਾ ਵਿਖੇ ਆਪਣੇ ਦੋਸਤਾਂ ਨਾਲ ਟਰਾਲੇ ’ਚ ਜਾ ਰਿਹਾ ਸੀ ਅਤੇ ਅਚਾਨਕ ਉਸਦੀ ਸਿਹਤ ਵਿਗੜ ਗਈ ’ਤੇ ਉਸ ਦੇ ਸਾਥੀ ਉਸ ਨੂੰ ਟਰਾਲੇ ਵਿਚ ਹੀ ਛੱਡ ਕੇ ਚਲੇ ਗਏ।
Death
ਕੈਨੇਡਾ ਦੀ ਪੁਲਿਸ ਨੇ ਪੈਟਰੋਲ ਪੰਪ ’ਤੇ ਖੜ੍ਹੇ ਟਰਾਲੇ ’ਚੋਂ ਹਨੀ ਦੀ ਮ੍ਰਿਤਕ ਦੇਹ ਨੂੰ ਬਰਾਮਦ ਕੀਤਾ ਹੈ। ਬਰੈਂਪਟਨ ਵਿਖੇ ਰਹਿ ਰਿਹਾ ਹਨੀ ਤਿੰਨ ਭੈਣਾਂ ਦਾ ਭਰਾ ਸੀ। ਉਹ ਦੋ ਹਫਤੇ ਪਹਿਲਾਂ ਹੀ ਕੈਨੇਡਾ ਗਿਆ ਸੀ। ਉਸਦੇ ਮਾਪਿਆਂ ਨੇ ਦੱਸਿਆ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।