
30 ਤੋਂ ਜ਼ਿਆਦਾ ਲੋਕ ਜ਼ਖਮੀ
ਅਹਿਮਾਦਾਬਾਦ: ਗੁਜਰਾਤ ਦੇ ਨਵਸਾਰੀ ਜ਼ਿਲੇ 'ਚ ਸ਼ਨੀਵਾਰ ਸਵੇਰੇ ਰਾਸ਼ਟਰੀ ਰਾਜਮਾਰਗ 'ਤੇ ਇਕ ਵੱਡਾ ਹਾਦਸਾ ਵਾਪਰ ਗਿਆ। ਨੈਸ਼ਨਲ ਹਾਈਵੇਅ 'ਤੇ ਸ਼ਨੀਵਾਰ ਸਵੇਰੇ ਫਾਰਚੂਨਰ ਕਾਰ ਅਤੇ ਇਕ ਲਗਜ਼ਰੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਲਗਜ਼ਰੀ ਬੱਸ ਅਹਿਮਦਾਬਾਦ ਤੋਂ ਵਲਸਾਡ ਜਾ ਰਹੀ ਸੀ। ਦੱਸਿਆ ਜਾਂਦਾ ਹੈ ਕਿ ਬੱਸ ਨੈਸ਼ਨਲ ਹਾਈਵੇ 'ਤੇ ਨਵਸਾਰੀ ਜ਼ਿਲੇ ਦੇ ਪਿੰਡ ਵੇਸਵਾਂ ਨੇੜੇ ਪਹੁੰਚੀ ਸੀ, ਜਦੋਂ ਇਸ ਦੀ ਉਲਟ ਦਿਸ਼ਾ ਤੋਂ ਆ ਰਹੀ ਫਾਰਚੂਨਰ ਕਾਰ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਕਾਰ ਦੇ ਪਰਖੱਚੇ ਉਡ ਗਏ ਅਤੇ ਬੱਸ ਦਾ ਅਗਲਾ ਹਿੱਸਾ ਵੀ ਨੁਕਸਾਨਿਆ ਗਿਆ।
ਲਗਜ਼ਰੀ ਬੱਸ ਅਹਿਮਦਾਬਾਦ ਤੋਂ ਵਲਸਾਡ ਜਾ ਰਹੀ ਸੀ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਲੋਕਾਂ ਨੇ ਪੁਲਿਸ ਦੀ ਮਦਦ ਨਾਲ ਦੋਵਾਂ ਵਾਹਨਾਂ 'ਚੋਂ ਸਵਾਰੀਆਂ ਨੂੰ ਬਾਹਰ ਕੱਢ ਕੇ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਫਾਰਚੂਨਰ ਵਿੱਚ ਸਵਾਰ ਅੱਠ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਹਾਦਸੇ 'ਚ 32 ਲੋਕ ਜ਼ਖਮੀ ਵੀ ਹੋਏ ਹਨ। 32 ਜ਼ਖਮੀਆਂ 'ਚੋਂ 17 ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਵਲਸਾਡ ਰੈਫਰ ਕਰ ਦਿੱਤਾ। ਇਕ ਜ਼ਖਮੀ ਨੂੰ ਸੂਰਤ ਰੈਫਰ ਕਰ ਦਿੱਤਾ ਗਿਆ ਹੈ। ਹੋਰ 14 ਜ਼ਖਮੀਆਂ ਦਾ ਇਲਾਜ ਨਵਸਾਰੀ 'ਚ ਹੀ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।