
ਅਰਸ਼ਦੀਪ ਸਿੰਘ ਬਣੇ Player of the Match
ਮੁਹਾਲੀ: ਸ਼ਿਖਰ ਧਵਨ ਦੀ ਕਪਤਾਨੀ ਹੇਠ ਪੰਜਾਬ ਕਿੰਗਜ਼ ਨੇ ਆਈਪੀਐਲ 2023 ਟੂਰਨਾਮੈਂਟ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਪੰਜਾਬ ਨੇ ਆਪਣੇ ਪਹਿਲੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੂੰ ਡਕਵਰਥ ਲੁਈਸ ਵਿਧੀ ਤਹਿਤ ਸੱਤ ਦੌੜਾਂ ਨਾਲ ਹਰਾਇਆ।
ਇਹ ਵੀ ਪੜ੍ਹੋ: ਰਿਹਾਅ ਹੋਣ ਮਗਰੋਂ ਬੋਲੇ ਨਵਜੋਤ ਸਿੱਧੂ, “ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ”
ਪੰਜਾਬ ਦੇ ਘਰੇਲੂ ਮੈਦਾਨ ਮੁਹਾਲੀ 'ਚ ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 191 ਦੌੜਾਂ ਬਣਾਈਆਂ। ਜਵਾਬ ਵਿਚ ਕੋਲਕਾਤਾ ਦੀ ਟੀਮ 16 ਓਵਰਾਂ ਵਿਚ ਸੱਤ ਵਿਕਟਾਂ ’ਤੇ 146 ਦੌੜਾਂ ਹੀ ਬਣਾ ਸਕੀ ਅਤੇ ਡਕਵਰਥ ਲੁਈਸ ਵਿਧੀ ਤਹਿਤ ਸੱਤ ਦੌੜਾਂ ਨਾਲ ਹਾਰ ਗਈ।
ਇਹ ਵੀ ਪੜ੍ਹੋ: ਮਲੇਰਕੋਟਲਾ ਦੇ ਨਵਾਬ ਦੇ ਵੰਸ਼ ਦੀ ਆਖ਼ਰੀ ਬੇਗਮ ਮੁਨੱਵਰ-ਉਨ-ਨਿਸਾ ਨੂੰ SGPC ਵਲੋਂ ਕੀਤਾ ਗਿਆ ਸਨਮਾਨਿਤ
ਇਸ ਦੌਰਾਨ ਪੰਜਾਬ ਕਿੰਗਜ਼ ਵਲੋਂ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਨੇ ਆਪਣੇ ਪਹਿਲੇ ਹੀ ਓਵਰ ਵਿਚ ਮਨਦੀਪ ਸਿੰਘ (2 ਦੌੜਾਂ) ਅਤੇ ਅਨੁਕੁਲ ਰਾਏ (4 ਦੌੜਾਂ) ਨੂੰ ਆਊਟ ਕੀਤਾ। ਫਿਰ ਅਰਧ ਸੈਂਕੜੇ ਵੱਲ ਵਧ ਰਹੇ ਵੈਂਕਟੇਸ਼ ਅਈਅਰ (34 ਦੌੜਾਂ) ਨੂੰ ਪੈਵੇਲੀਅਨ ਭੇਜਿਆ। ਅਰਸ਼ਦੀਪ ਨੇ 3 ਓਵਰਾਂ 'ਚ 19 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਅਰਸ਼ਦੀਪ ਸਿੰਘ ਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ।