ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫ਼ੈਡਰੇਸ਼ਨ ਕੱਪ ਵਿਚ ਜਿਤਿਆ ਸੋਨ ਤਮਗ਼ਾ 

By : KOMALJEET

Published : May 1, 2023, 4:19 pm IST
Updated : May 1, 2023, 4:19 pm IST
SHARE ARTICLE
Sukhpreet Singh
Sukhpreet Singh

ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਵੀ ਕੀਤਾ ਕੁਆਲੀਫ਼ਾਈ 

ਖੇਡ ਮੰਤਰੀ ਮੀਤ ਹੇਅਰ ਨੇ ਅਥਲੀਟ ਸੁਖਪ੍ਰੀਤ ਸਿੰਘ ਨੂੰ ਦਿਤੀ ਮੁਬਾਰਕਬਾਦ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫ਼ੈਡਰੇਸ਼ਨ ਕੱਪ ਵਿਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿਤੀ ਹੈ। 

ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫ਼ੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿਤਿਆ। ਜੂਨੀਅਰ ਨੈਸ਼ਨਲ ਚੈਂਪੀਅਨ ਬਣਨ ਤੋਂ ਇਲਾਵਾ ਸੁਖਪ੍ਰੀਤ ਸਿੰਘ ਨੇ ਅਗਲੇ ਮਹੀਨੇ ਦੱਖਣੀ ਕੋਰੀਆ ਵਿਖੇ ਹੋਣ ਵਾਲੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫ਼ਾਈ ਵੀ ਕਰ ਲਿਆ।

ਇਹ ਵੀ ਪੜ੍ਹੋ: ਆਰਥਿਕ ਤੰਗੀ ਕਾਰਨ ਕਿਸਾਨ ਨੇ ਜ਼ਹਿਰੀਲੀ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ

ਮੀਤ ਹੇਅਰ ਨੇ ਸੁਖਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਉਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿਤੀਆਂ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਅਥਲੀਟ ਦੀ ਸਖ਼ਤ ਮਿਹਨਤ ਅਤੇ ਉਸ ਦੇ ਕੋਚਾਂ ਤੇ ਮਾਪਿਆਂ ਸਿਰ ਬੰਨ੍ਹਿਆ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਅਥਲੈਟਿਕਸ ਵਿਚ ਥੋੜ੍ਹੇ ਜਿਹੇ ਅਰਸੇ ਦੌਰਾਨ ਅਕਸ਼ਦੀਪ ਸਿੰਘ ਤੇ ਦਮਨੀਤ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਸੁਖਪ੍ਰੀਤ ਸਿੰਘ ਚਮਕਿਆ ਹੈ। ਤਿੰਨੋਂ ਉਭਰਦੇ ਅਥਲੀਟਾਂ ਦੇ ਈਵੈਂਟ ਵੀ ਪੈਦਲ ਤੋਰ, ਥਰੋਅਰ ਤੇ ਜੰਪਰ ਵੱਖੋ-ਵੱਖਰੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement