ਖ਼ਬਰਾਂ |

ਤਾਜ਼ਾ |

ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਗਮਾ, 85.83 ਮੀਟਰ ਦੀ ਦੂਰੀ ਤੱਕ ਸੁੱਟਿਆ ਜੈਵਲਿਨ
Published : Aug 1, 2026, 7:25 am IST
Updated : Aug 1, 2026, 12:23 pm IST
SHARE ARTICLE
photo
photo

ਭਾਰਤ ਦੇ ਹੀ ਯਸ਼ਵੀਰ ਸਿੰਘ ਨੇ 85.41 ਮੀਟਰ ਨਾਲ ਕਾਂਸੀ ਦਾ ਤਗਮਾ ਜਿੱਤਿਆ

ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਉਸ ਨੇ 85.83 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ। ਭਾਰਤ ਦੇ ਹੀ ਯਸ਼ਵੀਰ ਸਿੰਘ ਨੇ 85.41 ਮੀਟਰ ਦੇ ਆਪਣੇ ਨਿੱਜੀ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੀ ਦਾ ਤਗਮਾ ਜਿੱਤਿਆ। ਸ਼੍ਰੀਲੰਕਾ ਦੇ ਰੁਮੇਸ਼ ਪਾਥੀਰਾਗੇ ਨੇ 89.75 ਮੀਟਰ ਦੀ ਥ੍ਰੋਅ ਨਾਲ ਸੋਨੇ ਦਾ ਤਗਮਾ ਹਾਸਲ ਕੀਤਾ।

ਗਲਾਸਗੋ ਵਿੱਚ ਚੱਲ ਰਹੀਆਂ ਖੇਡਾਂ ਦੇ ਅੱਠਵੇਂ ਦਿਨ ਭਾਰਤ ਨੇ ਕੁੱਲ ਛੇ ਤਗਮੇ ਜਿੱਤੇ। ਇਨ੍ਹਾਂ ਵਿੱਚ ਦੋ ਸੋਨੇ, ਦੋ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਸ਼ਾਮਲ ਸਨ। ਜੂਡੋ ਵਿੱਚ, ਅਸਮਿਤਾ ਡੇਅ ਨੇ ਇਨ੍ਹਾਂ ਖੇਡਾਂ ਦੇ ਇਤਿਹਾਸ ਵਿੱਚ ਭਾਰਤ ਲਈ ਪਹਿਲਾ ਸੋਨ ਤਗਮਾ ਜਿੱਤਿਆ। ਇਸ ਤੋਂ ਪੰਦਰਾਂ ਮਿੰਟ ਬਾਅਦ, ਹਰਸ਼ ਸਿੰਘ ਨੇ ਦੂਜਾ ਸੋਨ ਤਗਮਾ ਜਿੱਤਿਆ, ਜਦਕਿ ਯਾਮਿਨੀ ਮੌਰਿਆ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ।

ਤੇਜਸਵਿਨ ਸ਼ੰਕਰ ਨੇ ਡੇਕਾਥਲੋਨ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਅਥਲੈਟਿਕਸ ਵਿੱਚ ਇਤਿਹਾਸ ਰਚਿਆ। ਉਹ ਰਾਸ਼ਟਰਮੰਡਲ ਖੇਡਾਂ ਵਿੱਚ ਇਸ ਮੁਕਾਬਲੇ ਵਿੱਚ ਤਗਮਾ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ। ਸਭਾਰਤ ਤਗਮਾ ਸੂਚੀ ਵਿੱਚ 10ਵੇਂ ਸਥਾਨ 'ਤੇ ਹੈ। ਟੀਮ ਨੇ 23 ਤਗਮੇ ਜਿੱਤੇ ਹਨ, ਜਿਨ੍ਹਾਂ ਵਿੱਚ 5 ਸੋਨੇ, 12 ਚਾਂਦੀ ਅਤੇ 6 ਕਾਂਸੀ ਦੇ ਤਗਮੇ ਸ਼ਾਮਲ ਹਨ।
 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement