
ਦੋ ਲੋਕ ਹੋਏ ਗੰਭੀਰ ਜ਼ਖ਼ਮੀ
ਚੰਡੀਗੜ੍ਹ: ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ 'ਤੇ ਤਿੰਨ ਤੇਜ਼ ਰਫ਼ਤਾਰ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀਆਂ ਦੇ ਇੰਜਣ ਵੀ ਵੱਖ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਸਾਈਡ ਤੋਂ ਇੱਕ ਵਰਨਾ ਗੱਡੀ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਜੋ ਕਿ ਰਾਮਪੁਰਾ ਵਾਲੇ ਪਾਸੇ ਤੋਂ ਆ ਰਹੇ ਵਾਹਨਾਂ ਨਾਲ ਟਕਰਾ ਗਈ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਜਾ ਵੱਜੀ। ਟੱਕਰ 'ਚ ਵਾਹਨ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ। ਹਾਦਸੇ 'ਚ ਦੋ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।