ICC Champions Trophy, 2025: ਅੱਜ ਨਿਊਜ਼ੀਲੈਂਡ ਤੇ ਭਾਰਤ ਵਿਚਕਾਰ ਹੋਵੇਗਾ ਸਖ਼ਤ ਮੁਕਾਬਲਾ
Published : Mar 2, 2025, 7:45 am IST
Updated : Mar 2, 2025, 7:45 am IST
SHARE ARTICLE
ICC Champions Trophy, 2025 Today there will be a tough match between New Zealand and India.
ICC Champions Trophy, 2025 Today there will be a tough match between New Zealand and India.

ਮੈਚ ਬਾਅਦ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ

 

ICC Champions Trophy, 2025: ਭਾਰਤੀ ਕ੍ਰਿਕਟ ਟੀਮ ਐਤਵਾਰ ਨੂੰ ਨਿਊਜ਼ੀਲੈਂਡ ਖ਼ਿਲਾਫ਼ ਚੈਂਪੀਅਨਜ਼ ਟਰਾਫੀ ਦੇ ਆਖਰੀ ਗਰੁੱਪ ਮੈਚ ਵਿੱਚ ਸਪਿੰਨ ਨੂੰ ਬਿਹਤਰ ਢੰਗ ਨਾਲ ਖੇਡਣ ਦੀ ਕੋਸ਼ਿਸ਼ ਕਰੇਗੀ। ਇਸ ਦੌਰਾਨ ਟੀਮ ’ਚੋਂ ਬਾਹਰ ਬੈਠੇ ਖਿਡਾਰੀਆਂ ਨੂੰ ਵੀ ਮੌਕਾ ਮਿਲ ਸਕਦਾ ਹੈ।

ਮੈਚ ਬਾਅਦ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਭਾਰਤ ਅਤੇ ਆਸਟਰੇਲੀਆ ਦੋਵਾਂ ਨੇ ਟੂਰਨਾਮੈਂਟ ’ਚ ਹਾਲੇ ਕੋਈ ਮੈਚ ਨਹੀਂ ਹਾਰਿਆ ਅਤੇ ਦੋਵੇਂ ਟੀਮਾਂ ਸੈਮੀਫਾਈਨਲ ਵਿੱਚ ਪਹੁੰਚ ਚੁੱਕੀਆਂ ਹਨ। ਇਹ ਮੈਚ ਜਿੱਤਣ ਵਾਲੀ ਟੀਮ ਗਰੁੱਪ ’ਚ ਸਿਖ਼ਰ ’ਤੇ ਰਹੇਗੀ। ਸੈਮੀਫਾਈਨਲ ਵਿੱਚ ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਜਾਂ ਆਸਟਰੇਲੀਆ ਨਾਲ ਹੋਵੇਗਾ ਅਤੇ ਦੋਵਾਂ ਕੋਲ ਚੰਗੇ ਸਪਿੰਨਰ ਹਨ।

ਭਾਰਤ ਨੇ ਗਰੁੱਪ ਗੇੜ ਦੇ ਪਿਛਲੇ ਦੋਵੇਂ ਮੈਚਾਂ ਵਿੱਚ ਭਾਵੇਂ ਜਿੱਤ ਦਰਜ ਕੀਤੀ ਹੈ ਪਰ ਸਪਿੰਨਰਾਂ ਨੇ ਭਾਰਤੀਆਂ ਨੂੰ ਕਾਫੀ ਪ੍ਰੇਸ਼ਾਨ ਕੀਤਾ ਹੈ। ਭਾਰਤ ਦੇ ਸਟਾਰ ਬੱਲੇਬਾਜ਼ਾਂ ਨੇ ਬੰਗਲਾਦੇਸ਼ ਦੇ ਸਪਿੰਨਰਾਂ ਮਹਿਦੀ ਹਸਨ ਮਿਰਾਜ਼ ਅਤੇ ਰਿਸ਼ਾਦ ਹੁਸੈਨ ਖ਼ਿਲਾਫ਼ ਜੋਖ਼ਮ ਲੈਣ ਤੋਂ ਬਚਣ ਦੀ ਰਣਨੀਤੀ ਅਪਣਾਈ।

ਉਨ੍ਹਾਂ ਨੇ ਪਾਕਿਸਤਾਨ ਦੇ ਸਪਿੰਨਰ ਅਬਰਾਰ ਅਹਿਮਦ ਵਿਰੁੱਧ ਵੀ ਇਹੀ ਤਰੀਕਾ ਅਪਣਾਇਆ ਅਤੇ ਤਿੰਨੋਂ ਗੇਂਦਬਾਜ਼ ਬਹੁਤ ਕਿਫਾਇਤੀ ਸਾਬਤ ਹੋਏ। ਹੁਣ ਭਾਰਤੀ ਬੱਲੇਬਾਜ਼ਾਂ ਨੂੰ ਕਪਤਾਨ ਮਿਸ਼ੇਲ ਸੈਂਟਨਰ ਅਤੇ ਮਾਈਕਲ ਬ੍ਰੇਸਵੈੱਲ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।

ਲੈਅ ’ਚ ਚੱਲ ਰਹੇ ਰਹੇ ਸ਼ੁਭਮਨ ਗਿੱਲ, ਪਾਕਿਸਤਾਨ ਖ਼ਿਲਾਫ਼ ਨਾਬਾਦ ਸੈਂਕੜਾ ਮਾਰਨ ਵਾਲੇ ਵਿਰਾਟ ਕੋਹਲੀ, ਸ਼੍ਰੇਅਸ ਅਈਅਰ ਅਤੇ ਕੇਐੱਲ ਰਾਹੁਲ ਨੂੰ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement