ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਹਾਸਲ ਕੀਤੀ ਖ਼ਿਤਾਬੀ ਜਿੱਤ, ਖੇਡ ਮੰਤਰੀ ਨੇ ਦਿਤੀ ਵਧਾਈ 

By : KOMALJEET

Published : Jun 2, 2023, 3:05 pm IST
Updated : Jun 2, 2023, 3:05 pm IST
SHARE ARTICLE
Sports Minister Meet Hayer congratulates Indian team for winning Junior Hockey Asia Cup
Sports Minister Meet Hayer congratulates Indian team for winning Junior Hockey Asia Cup

ਭਾਰਤ ਨੇ ਪਾਕਿਸਤਾਨ ਨੂੰ ਫ਼ਾਈਨਲ ਵਿੱਚ 2-1 ਨਾਲ ਹਰਾ ਕੇ ਚੌਥੀ ਵਾਰ ਜਿਤਿਆ ਖ਼ਿਤਾਬ 

ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਬਣਿਆ ਸੈਕੰਡ ਟਾਪ ਸਕੋਰਰ

ਚੰਡੀਗੜ੍ਹ : ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖ਼ਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿਤਿਆ। ਭਾਰਤ ਹੁਣ ਤਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ ਜਿੱਤਣ ਵਾਲਾ ਮੁਲਕ ਬਣ ਗਿਆ। ਇਸ ਤੋਂ ਪਹਿਲਾਂ ਭਾਰਤ ਨੇ 2015, 2008 ਤੇ 2004 ਵਿਚ ਜੂਨੀਅਰ ਏਸ਼ੀਆ ਕੱਪ ਜਿਤਿਆ ਸੀ।

ਇਹ ਵੀ ਪੜ੍ਹੋ: ਸੰਸਦ ਮੈਂਬਰ ਵਿਕਰਮ ਸਾਹਨੀ ਦੇ ਯਤਨ ਸਦਕਾ ਓਮਾਨ 'ਚ ਫਸੀਆਂ 7 ਹੋਰ ਔਰਤਾਂ ਦੀ ਹੋਈ ਵਤਨ ਵਾਪਸੀ 

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਖਿਤਾਬੀ ਜਿੱਤ ਉਤੇ ਸਮੁੱਚੀ ਭਾਰਤੀ ਟੀਮ ਨੂੰ ਮੁਬਾਰਦਬਾਦ ਦਿੰਦਿਆਂ ਆਖਿਆ ਕਿ ਮੁੰਡਿਆਂ ਨੇ ਸ਼ਾਨਦਾਰ ਖੇਡ ਦਿਖਾ ਕੇ ਦੇਸ਼ ਨੂੰ ਵੱਡਾ ਮਾਣ ਦਿਵਾਇਆ ਹੈ। ਹਾਕੀ ਖੇਡ ਦੇ ਇਸ ਜੂਨੀਅਰ ਮੁਕਾਬਲੇ ਵਿਚ ਭਾਰਤੀ ਟੀਮ ਦੀ ਇਸ ਜਿੱਤ ਤੋਂ ਸਪੱਸ਼ਟ ਹੈ ਕਿ ਭਾਰਤ ਦਾ ਹਾਕੀ ਵਿਚ ਭਵਿੱਖ ਸੁਰੱਖਿਅਤ ਹੱਥਾਂ ਵਿਚ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਅਤੇ ਹਰ ਖਿਡਾਰੀ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ। ਪੂਰੇ ਟੂਰਨਾਮੈਂਟ ਵਿਚ ਭਾਰਤੀ ਟੀਮ ਦਾ ਪ੍ਰਦਰਸ਼ਨ ਸਲਾਹੁਣਯੋਗ ਰਿਹਾ। ਮੀਤ ਹੇਅਰ ਨੇ ਭਾਰਤੀ ਟੀਮ ਨੂੰ ਇਸ ਸਾਲ ਦਸੰਬਰ ਮਹੀਨੇ ਕੁਆਲਾ ਲੰਪਰ ਵਿਖੇ ਖੇਡੇ ਜਾਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਵੀ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤੀ ਟੀਮ ਚੰਗਾ ਪ੍ਰਦਰਸ਼ਨ ਕਰੇਗੀ।

ਜ਼ਿਕਰਯੋਗ ਹੈ ਕਿ ਸਾਲਾਹ ਵਿਖੇ ਖੇਡੇ ਜੂਨੀਅਰ ਏਸ਼ੀਆ ਕੱਪ ਵਿਚ ਭਾਰਤੀ ਟੀਮ ਗਰੁੱਪ ਸਟੇਜ ਵਿਚ ਚਾਰ ਮੈਚਾਂ ਵਿਚ 10 ਅੰਕਾਂ ਨਾਲ ਪੂਲ ਏ ਵਿਚ ਪਹਿਲੇ ਸਥਾਨ ਉਤੇ ਰਹੀ। ਸੈਮੀ ਫ਼ਾਈਨਲ ਮੈਚ ਵਿਚ ਦਖਣੀ ਕੋਰੀਆ ਨੂੰ 2-1 ਨਾਲ ਹਰਾਇਆ। ਫ਼ਾਈਨਲ ਵਿਚ ਪਾਕਿਸਤਾਨ ਵਿਰੁਧ 2-1 ਦੀ ਜਿੱਤ ਹਾਸਲ ਕੀਤੀ। ਭਾਰਤ ਵਲੋਂ ਅੰਗਦ ਸਿੰਘ ਨੇ 13ਵੇਂ ਤੇ ਅਰਾਏਜੀਤ ਸਿੰਘ ਹੁੰਦਲ ਨੇ 20ਵੇਂ ਮਿੰਟ ਵਿਚ ਫ਼ੀਲਡ ਗੋਲ ਕੀਤੇ। ਟੂਰਨਾਮੈਂਟ ਵਿਚ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਸੈਕੰਡ ਟਾਪ ਸਕੋਰਰ ਰਿਹਾ। ਭਾਰਤ ਦਾ ਗੋਲ ਕੀਪਰ ਐਚ.ਐਸ.ਮੋਹਿਤ ਟੂਰਨਾਮੈਂਟ ਦਾ ਸਰਵੋਤਮ ਗੋਲਚੀ ਐਲਾਨਿਆ ਗਿਆ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement