ਖੇਡ ਮੰਤਰੀ ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Aug 2, 2023, 5:41 pm IST
Updated : Aug 2, 2023, 5:45 pm IST
SHARE ARTICLE
Sports Minister Meet Hayer handed over appointment letters to 23 coaches
Sports Minister Meet Hayer handed over appointment letters to 23 coaches

ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ ਲਈ ਕਿਹਾ 

ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਅਪਣੇ ਦਫ਼ਤਰ ਵਿਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ।

ਇਹ ਵੀ ਪੜ੍ਹੋ: ਅਮਰੀਕੀ ਟੀ.ਵੀ. ਸ਼ੋਅ ‘ਬਿੱਗ ਬ੍ਰਦਰ’ ਨੂੰ ਚਾਰ ਚੰਨ ਲਾਏਗਾ ਸਿੱਖ ਟਰੱਕ ਡਰਾਈਵਰ ਜੱਗ ਬੈਂਸ  

ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ ਸਿਰ ਹੈ ਜਿਨ੍ਹਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਅਪਣੇ ਅਲਾਟ ਸੈਂਟਰਾਂ ਵਿਚ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ।

ਇਹ ਵੀ ਪੜ੍ਹੋ: ਹਰਿਆਣਾ : ਹਿੰਸਕ ਭੀੜ ਤੋਂ ਲੁਕੀਆਂ ਔਰਤਾਂ ਅਤੇ ਬੱਚਿਆਂ ਦੀ ਮਦਦ ਲਈ ਬਹੁੜੇ ਸਿੱਖ

ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਕੋਚਾਂ ਵਿਚ ਅਥਲੈਟਿਕਸ ਖੇਡ ਦੇ ਸੱਤ, ਕੁਸ਼ਤੀ ਦੇ ਪੰਜ, ਫੁਟਬਾਲ ਦੇ ਚਾਰ, ਹਾਕੀ ਦੇ ਦੋ ਅਤੇ ਬੈਡਮਿੰਟਨ, ਮੁੱਕੇਬਾਜ਼ੀ, ਸਾਈਕਲਿੰਗ ਤੇ ਤਲਵਾਰਬਾਜ਼ੀ ਦੇ ਇਕ-ਇਕ ਕੋਚ ਹਨ।

ਇਸ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਸਹਾਇਕ ਡਾਇਰੈਕਟਰ ਰਣਵੀਰ ਸਿੰਘ ਭੰਗੂ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement