Asia Cup 2023: 11 ਮਹੀਨਿਆਂ ਬਾਅਦ ਅੱਜ ਹੋਵੇਗਾ ਭਾਰਤ ਪਾਕਿ ਵਿਚਕਾਰ ਅਹਿਮ ਮੁਕਾਬਲਾ 
Published : Sep 2, 2023, 9:54 am IST
Updated : Sep 2, 2023, 9:54 am IST
SHARE ARTICLE
File Photo
File Photo

ਦੋਵੇਂ ਟੀਮਾਂ ਚਾਰ ਸਾਲ ਬਾਅਦ ਵਨਡੇ ਫਾਰਮੈਟ ਵਿਚ ਆਹਮੋ-ਸਾਹਮਣੇ ਹਨ

 

ਮੁੰਬਈ - ਏਸ਼ੀਆ ਕੱਪ 2023 ਦਾ ਤੀਜਾ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੈਂਡੀ 'ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ। ਪਾਕਿਸਤਾਨ ਦੀ ਟੀਮ ਨੇ ਆਪਣੇ ਪਹਿਲੇ ਮੈਚ ਵਿਚ ਨੇਪਾਲ ਨੂੰ ਹਰਾਇਆ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਦਾ ਇਹ ਪਹਿਲਾ ਮੈਚ ਹੋਵੇਗਾ। ਦੋਵੇਂ ਟੀਮਾਂ ਚਾਰ ਸਾਲ ਬਾਅਦ ਵਨਡੇ ਫਾਰਮੈਟ ਵਿਚ ਆਹਮੋ-ਸਾਹਮਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਆਖ਼ਰੀ ਮੁਕਾਬਲਾ 2019 ਵਿਸ਼ਵ ਕੱਪ 'ਚ ਹੋਇਆ ਸੀ।  

ਪਾਕਿਸਤਾਨ ਨੇ ਮੈਚ ਤੋਂ ਇੱਕ ਦਿਨ ਪਹਿਲਾਂ ਪਲੇਇੰਗ-11 ਦਾ ਐਲਾਨ ਕੀਤਾ ਸੀ। ਭਾਰਤੀ ਟੀਮ ਦੀ ਪਲੇਇੰਗ-11 ਦਾ ਖੁਲਾਸਾ ਟਾਸ ਦੇ ਸਮੇਂ ਕੀਤਾ ਜਾਵੇਗਾ। 
ਮੌਸਮ ਵਿਭਾਗ ਦੀਆਂ ਵੱਖ-ਵੱਖ ਵੈੱਬਸਾਈਟਾਂ ਮੁਤਾਬਕ ਸ਼ਨੀਵਾਰ ਦੁਪਹਿਰ ਨੂੰ ਮੈਚ ਦੇ ਸਮੇਂ ਕੈਂਡੀ 'ਚ ਬੱਦਲ ਛਾਏ ਰਹਿਣਗੇ। ਮੈਚ ਦੌਰਾਨ ਮੀਂਹ ਦੀ ਸੰਭਾਵਨਾ 84% ਹੈ। 

ਭਾਰਤ ਅਤੇ ਪਾਕਿਸਤਾਨ ਵਿਚਾਲੇ ਕੁੱਲ ਮਿਲਾ ਕੇ 132 ਵਨਡੇ ਮੈਚ ਖੇਡੇ ਗਏ ਹਨ। ਭਾਰਤ ਨੇ 55 ਅਤੇ ਪਾਕਿਸਤਾਨ ਨੇ 73 ਮੈਚ ਜਿੱਤੇ ਹਨ। 4 ਮੈਚ ਨਿਰਣਾਇਕ ਹਨ। ਦੋਵੇਂ ਟੀਮਾਂ ਆਖਰੀ ਵਾਰ 2018 ਵਿਚ ਵਨਡੇ ਏਸ਼ੀਆ ਕੱਪ ਵਿਚ ਆਈਆਂ ਸਨ। ਫਿਰ ਦੋਵਾਂ ਵਿਚਾਲੇ 2 ਮੈਚ ਖੇਡੇ ਗਏ ਅਤੇ ਦੋਵੇਂ ਵਾਰ ਭਾਰਤ ਜਿੱਤਿਆ।  


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement