
ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਧੀ ਨੂੰ ਟਵਿੱਟਰ 'ਤੇ ਬਲਾਤਕਾਰ ਦੀਆਂ ਧਮਕੀਆਂ ਮਿਲਣ ’ਤੇ ਦਿੱਲੀ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ।
ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਧੀ ਨੂੰ ਟਵਿੱਟਰ 'ਤੇ ਬਲਾਤਕਾਰ ਦੀਆਂ ਧਮਕੀਆਂ ਮਿਲਣ ’ਤੇ ਦਿੱਲੀ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਦਿੱਲੀ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਨੂੰ ਨੋਟਿਸ ਭੇਜਿਆ ਗਿਆ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ਰਮਨਾਕ ਕਰਾਰ ਦਿੱਤਾ ਹੈ। ਸਵਾਤੀ ਮਾਲੀਵਾਲ ਨੇ ਪੁਲਿਸ ਨੂੰ ਨੋਟਿਸ ਦਿੰਦੇ ਹੋਏ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
Virat Kohli
ਹੋਰ ਪੜ੍ਹੋ: ਨਿਊਜ਼ੀਲੈਂਡ ਖਿਲਾਫ਼ ਟੀ-20 ਸੀਰੀਜ਼ ਵਿਚ ਟੀਮ ਇੰਡੀਆ ਦੀ ਕਪਤਾਨੀ ਕਰ ਸਕਦੇ ਹਨ ਕੇਐਲ ਰਾਹੁਲ- ਰਿਪੋਰਟ
ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਟਰੋਲਰਜ਼ ਨੇ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ 'ਤੇ ਵੀ ਨਿਸ਼ਾਨਾ ਸਾਧਿਆ ਸੀ। ਇਸ ਦੇ ਨਾਲ ਹੀ ਹੁਣ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਅਤੇ ਉਹਨਾਂ ਦੇ ਪਰਿਵਾਰ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ। ਵਿਰਾਟ ਅਤੇ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਦੀ ਬੇਟੀ ਨੂੰ ਵੀ ਟਵਿੱਟਰ 'ਤੇ ਅਣਪਛਾਤੇ ਅਕਾਊਂਟ ਤੋਂ ਧਮਕੀਆਂ ਮਿਲੀਆਂ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਟਵੀਟ ਕਿਸ ਨੇ ਕੀਤਾ ਹੈ।
Threats to Virat Kohli's family
ਹੋਰ ਪੜ੍ਹੋ:ਨਵਜੋਤ ਸਿੱਧੂ ਤੇ CM ਚੰਨੀ ਦੀ ਕੇਦਾਰਨਾਥ ਫੇਰੀ 'ਤੇ ਰਵਨੀਤ ਬਿੱਟੂ ਦਾ ਤੰਜ਼
ਫਿਲਹਾਲ ਇਸ ਖਾਤੇ ਨੂੰ ਡਿਲੀਟ ਕਰ ਦਿੱਤਾ ਗਿਆ ਹੈ। ਵਿਰਾਟ ਕੋਹਲੀ ਅਤੇ ਉਹਨਾਂ ਦੇ ਪਰਿਵਾਰ ਲਈ ਕੀਤੇ ਗਏ ਇਤਰਾਜ਼ਯੋਗ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕ ਵਿਰਾਟ ਦੇ ਸਮਰਥਨ 'ਚ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਮੁਹੰਮਦ ਸ਼ਮੀ ਨੂੰ ਇਕ ਖਾਸ ਭਾਈਚਾਰੇ ਤੋਂ ਹੋਣ ਕਾਰਨ ਨਿਸ਼ਾਨਾ ਬਣਾਇਆ ਗਿਆ ਸੀ ਤਾਂ ਕਪਤਾਨ ਵਿਰਾਟ ਕੋਹਲੀ ਨੇ ਉਹਨਾਂ ਦਾ ਸਮਰਥਨ ਕੀਤਾ ਸੀ। ਇਸ ਤੋਂ ਬਾਅਦ ਕੁਝ ਟ੍ਰੋਲਰਜ਼ ਨੇ ਸ਼ਮੀ ਦਾ ਬਚਾਅ ਕਰਨ ਲਈ ਵਿਰਾਟ ਕੋਹਲੀ 'ਤੇ ਹਮਲਾ ਕੀਤਾ ਸੀ। ਵਿਰਾਟ ਕੋਹਲੀ ਨੇ ਕਿਹਾ ਕਿ ਜਾਤ ਅਤੇ ਧਰਮ ਨੂੰ ਲੈ ਕੇ ਕਿਸੇ ’ਤੇ ਟਿੱਪਣੀ ਕਰਨਾ ਉਚਿਤ ਨਹੀਂ ਹੈ।