
NIA ਵਲੋਂ ਗ੍ਰਿਫ਼ਤਾਰ ਕੀਤੇ ਹਰਪ੍ਰੀਤ ਸਿੰਘ ਨੂੰ ਅੱਜ ਮੋਹਾਲੀ ਅਦਾਲਤ ਵਿਚ ਕੀਤਾ ਗਿਆ ਪੇਸ਼
ਮੋਹਾਲੀ : ਲੁਧਿਆਣਾ ਬੰਬ ਧਮਾਕਾ ਮਾਮਲੇ ਵਿਚ ਸਾਜਿਸ਼ਕਰਤਾ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਉਸ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਹੁਣ ਉਸ ਕੋਲੋਂ ਤਫ਼ਸੀਲ ਨਾਲ ਪੁੱਛਗਿੱਛ ਕੀਤੀ ਜਾਵੇਗੀ
ਜ਼ਿਕਰਯੋਗ ਹੈ ਕਿ ਦਸੰਬਰ 2021 ਨੂੰ ਲੁਧਿਆਣਾ ਅਦਾਲਤ ‘ਚ ਬੰਬ ਬਲਾਸਟ ਕਰ ਕੇ ਫਰਾਰ ਹੋਏ ਮੋਸਟ ਵਾਂਟੇਡ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ ਅੱਜ ਐਨ.ਆਈ.ਏ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਇਸ ਧਮਾਕੇ ਵਿੱਚ ਪੰਜਾਬ ਪੁਲਿਸ ਦਾ ਬਰਖ਼ਾਸਤ ਮੁਲਾਜ਼ਮ ਗਗਨਦੀਪ ਸਿੰਘ ਮਾਰਿਆ ਗਿਆ ਸੀ ਅਤੇ ਇਸ ਦੇ ਨਾਲ 6 ਹੋਰ ਲੋਕ ਜ਼ਖ਼ਮੀ ਹੋਏ ਸਨ।