ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨਾਕਾਮ; 5.6 ਕਿਲੋ ਹੈਰੋਇਨ, ਹੈਕਸਾਕਾਪਟਰ ਡਰੋਨ ਬਰਾਮਦ
Published : Dec 2, 2022, 6:59 pm IST
Updated : Dec 2, 2022, 6:59 pm IST
SHARE ARTICLE
Hexacopter drone equipped with modern technology & packets containing Heroin  recovered
Hexacopter drone equipped with modern technology & packets containing Heroin recovered

 ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਤੀਜਾ ਡਰੋਨ : DGP ਗੌਰਵ ਯਾਦਵ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ/ਤਰਨਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਸਮੇਤ  ਹੈਕਸਾਕਾਪਟਰ ਡਰੋਨ, ਜੋ ਕਿ ਖੇਪ ਸੁੱਟਣ ਲਈ ਵਰਤਿਆ ਗਿਆ ਸੀ, ਨੂੰ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਵਿਖੇ ਚਲਾਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰ ਕੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਕੀਤੀ ਗਈ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪ੍ਰਾਪਤ ਹੋਈ ਖੁਫੀਆ ਜਾਣਕਾਰੀ  ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ 2 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਖੇਤਰ ’ਚ  ਸਰਗਰਮ ਤਲਾਸ਼ੀ ਮੁਹਿੰਮ ਚਲਾਈ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਇੱਕ ਨੀਲੇ ਅਤੇ ਕਾਲੇ ਰੰਗ ਦਾ ਹੈਕਸਾਕਾਪਟਰ ਡਰੋਨ (ਮਾਡਲ - ਈ 616ਐਸ) ਸਮੇਤ ਕਾਲੇ ਰੰਗ ਦੀ ਟੇਪ ਨਾਲ ਲਪੇਟੇ 5.60 ਕਿਲੋ ਹੈਰੋਇਨ ਦੇ 5 ਪੈਕਟ , ਜੋ ਕਿ  ਸਥਾਨਕ ਵਸਨੀਕ ਦੀ ਵਾਹੀਯੋਗ ਜ਼ਮੀਨ ਤੋਂ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਤੋਂ ਪਾਇਆ ਗਿਆ ਹੈ ਕਿ ਆਧੁਨਿਕ ਤਕਨੀਕ ਵਾਲਾ ਇਹ ਡਰੋਨ  ਕਾਫੀ ਭਾਰ ਚੁੱਕ ਸਕਦਾ ਹੈ।

ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਤੀਜਾ ਅਜਿਹਾ ਡਰੋਨ ਹੈ। ਇਸ ਤੋਂ ਪਹਿਲਾਂ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ ਇੱਕ ਹੈਕਸਾਕਾਪਟਰ ਡਰੋਨ ਅਤੇ ਇੱਕ ਟੇਪ ਨਾਲ ਲਪੇਟਿਆ ਪੈਕੇਜ, ਜਿਸ ਵਿੱਚ 6.68 ਕਿਲੋਗ੍ਰਾਮ  ਹੈਰੋÇੲਨ ਦੇ ਛੇ ਪੈਕੇਟ ਸਨ, ਬਰਾਮਦ ਕੀਤੇ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਵੀ ਬਰਾਮਦ ਕੀਤਾ ਗਿਆ।

ਤਰਨਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਪੁਲਿਸ  ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ  ਹਵਾਈ ਮਾਰਗ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਨਾ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ । ਇਸੇ ਦੌਰਾਨ ਤਰਨਤਾਰਨ ਦੇ ਥਾਣਾ ਖੇਮਕਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 79 ਮਿਤੀ 02.12.2022 ਦਰਜ ਕਰ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement