IndvsAusT20: ਭਾਰਤ ਨੇ ਆਸਟ੍ਰੇਲੀਆ ਨੂੰ ਟੀ-20 ਮੈਚ 'ਚ ਹਰਾ ਕੇ 3-1 ਨਾਲ ਜਿੱਤੀ ਸੀਰੀਜ਼
India defeated Australia in the T20 match and won the series 3-1: ਟੀਮ ਇੰਡੀਆ ਨੇ ਆਸਟ੍ਰੇਲੀਆ ਖਿਲਾਫ ਪੰਜ ਮੈਚਾਂ ਦੀ T20 ਸੀਰੀਜ਼ ਵਿੱਚ 3-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ। 1 ਦਸੰਬਰ (ਸ਼ੁੱਕਰਵਾਰ) ਨੂੰ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ, ਰਾਏਪੁਰ ਵਿਖੇ ਖੇਡੇ ਗਏ ਇਸ ਲੜੀ ਦੇ ਚੌਥੇ ਮੈਚ ਵਿਚ ਭਾਰਤੀ ਟੀਮ ਨੇ ਆਸਟਰੇਲੀਆ ਨੂੰ 20 ਦੌੜਾਂ ਨਾਲ ਹਰਾਇਆ। ਹੁਣ ਦੋਵਾਂ ਟੀਮਾਂ ਵਿਚਾਲੇ ਪੰਜਵਾਂ ਅਤੇ ਆਖਰੀ ਟੀ-20 ਮੈਚ 3 ਦਸੰਬਰ ਨੂੰ ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾਵੇਗਾ।
ਇਹ ਵੀ ਪੜ੍ਹੋ: Punjab Weather: ਪੰਜਾਬ ਵਿਚ ਵਧੀ ਠੰਢ, ਮੌਸਮ ਵਿਭਾਗ ਨੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਦਿਤੀ ਚਿਤਾਵਨੀ
ਟੀ-20 ਸੀਰੀਜ਼ ਜਿੱਤਣ ਦੇ ਨਾਲ, ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਸ਼ਾਨਦਾਰ ਤਰੀਕੇ ਨਾਲ ਕ੍ਰਿਕਟ ਵਿਸ਼ਵ ਕੱਪ 2023 ਦੇ ਫਾਈਨਲ 'ਚ ਆਸਟ੍ਰੇਲੀਆ ਤੋਂ ਮਿਲੀ ਹਾਰ ਦਾ ਬਦਲਾ ਲੈ ਲਿਆ। ਜ਼ਿਕਰਯੋਗ ਹੈ ਕਿ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਗਏ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ 'ਚ ਭਾਰਤ ਨੂੰ ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਹਰਾਇਆ ਸੀ। ਉਸ ਹਾਰ ਕਾਰਨ ਭਾਰਤੀ ਟੀਮ ਤੀਜੀ ਵਾਰ ਵਿਸ਼ਵ ਚੈਂਪੀਅਨ ਬਣਨ ਤੋਂ ਖੁੰਝ ਗਈ।
ਇਹ ਵੀ ਪੜ੍ਹੋ: Punjabi death in Italy: ਇਟਲੀ 'ਚ ਪੰਜਾਬੀ ਦੀ ਰੁਕੀ ਦਿਲ ਦੀ ਧੜਕਣ, ਮੌਕੇ 'ਤੇ ਹੀ ਹੋਈ ਮੌਤ
ਚੌਥੇ ਟੀ-20 ਵਿੱਚ ਜਿੱਤ ਦੇ ਨਾਲ ਹੀ ਭਾਰਤ ਦੇ ਨਾਮ ਇੱਕ ਵੱਡਾ ਰਿਕਾਰਡ ਵੀ ਬਣ ਗਿਆ ਹੈ। ਭਾਰਤ ਹੁਣ ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਜਿੱਤਣ ਵਾਲੀ ਟੀਮ ਬਣ ਗਈ ਹੈ। ਇਸ ਮਾਮਲੇ ਵਿੱਚ ਭਾਰਤ ਨੇ ਪਾਕਿਸਤਾਨ ਦਾ ਰਿਕਾਰਡ ਤੋੜ ਦਿੱਤਾ ਹੈ। ਪਾਕਿਸਤਾਨ ਨੇ ਹੁਣ ਤੱਕ 226 ਟੀ-20 ਅੰਤਰਰਾਸ਼ਟਰੀ ਮੈਚਾਂ 'ਚੋਂ 135 ਮੈਚ ਜਿੱਤੇ ਹਨ। ਭਾਰਤੀ ਟੀਮ ਨੇ 213 ਟੀ-20 ਮੈਚ ਖੇਡੇ ਹਨ, ਜਿਸ 'ਚ ਉਸ ਨੇ 136 ਜਿੱਤੇ ਹਨ। ਅਜਿਹੇ 'ਚ ਭਾਰਤੀ ਟੀਮ ਹੁਣ ਸਿਖਰ 'ਤੇ ਹੈ। ਨਿਊਜ਼ੀਲੈਂਡ ਦੀ ਟੀਮ ਇਸ ਮਾਮਲੇ 'ਚ ਤੀਜੇ ਸਥਾਨ 'ਤੇ ਹੈ, ਜਿਸ ਨੇ 200 ਟੀ-20 ਮੈਚਾਂ 'ਚੋਂ 102 ਜਿੱਤੇ ਹਨ। ਇਸ ਤੋਂ ਬਾਅਦ ਆਸਟਰੇਲੀਆ (95) ਅਤੇ ਦੱਖਣੀ ਅਫਰੀਕਾ (95) ਦਾ ਨੰਬਰ ਆਉਂਦਾ ਹੈ।