India vs Afghanistan T-20: 11 ਜਨਵਰੀ ਨੂੰ ਮੁਹਾਲੀ 'ਚ ਖੇਡਿਆ ਜਾਵੇਗਾ ਭਾਰਤ ਬਨਾਮ ਅਫ਼ਗਾਨਿਸਤਾਨ T-20 ਮੈਚ
Published : Jan 3, 2024, 1:28 pm IST
Updated : Jan 3, 2024, 1:28 pm IST
SHARE ARTICLE
India vs Afghanistan T-20India vs Afghanistan T-20 Match in IS Bindra Stadium Mohali
India vs Afghanistan T-20India vs Afghanistan T-20 Match in IS Bindra Stadium Mohali

ਹੋ ਸਕਦਾ ਹੈ IS ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖ਼ਰੀ ਅੰਤਰਰਾਸ਼ਟਰੀ ਮੈਚ, ਨਿਊ ਚੰਡੀਗੜ੍ਹ ਵਿਚ ਨਵਾਂ ਸਟੇਡੀਅਮ ਤਿਆਰ

India vs Afghanistan T-20: ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ 'ਚ 11 ਜਨਵਰੀ ਨੂੰ ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਟੀ-20 ਮੈਚ ਖੇਡਿਆ ਜਾਵੇਗਾ। ਇਹ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ਵਿਚ ਬਣ ਕੇ ਤਿਆਰ ਹੈ। ਇਸ ਤੋਂ ਪਹਿਲਾਂ ਰਣਜੀ ਅਤੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਮੈਚ ਇਸ ਵਿਚ ਖੇਡੇ ਜਾ ਚੁੱਕੇ ਹਨ। ਹੁਣ ਜਲਦੀ ਹੀ ਇਥੇ ਅੰਤਰਰਾਸ਼ਟਰੀ ਮੈਚ ਵੀ ਖੇਡੇ ਜਾਣਗੇ।

ਨਿਊ ਚੰਡੀਗੜ੍ਹ ਵਿਚ ਪੰਜਾਬ ਕ੍ਰਿਕਟ ਸਟੇਡੀਅਮ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ। ਹੁਣ ਇਹ ਸਟੇਡੀਅਮ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮਾਮਲੇ ਵਿਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਨੇ ਕਿਹਾ ਕਿ ਜਲਦੀ ਹੀ ਬੀਸੀਸੀਆਈ ਅਧਿਕਾਰੀ ਸਟੇਡੀਅਮ ਦਾ ਅੰਤਿਮ ਸਰਵੇਖਣ ਕਰਨਗੇ। ਬੀਸੀਸੀਆਈ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਅਗਲੇ ਸਾਰੇ ਮੈਚ ਨਵੇਂ ਸਟੇਡੀਅਮ ਵਿਚ ਖੇਡੇ ਜਾਣਗੇ। ਇਹ ਸਟੇਡੀਅਮ ਆਧੁਨਿਕ ਸਹੂਲਤਾਂ ਨਾਲ ਬਣਾਇਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਨਿਊ ਚੰਡੀਗੜ੍ਹ ਵਿਚ ਬਣਾਏ ਗਏ ਕ੍ਰਿਕਟ ਸਟੇਡੀਅਮ ਵਿਚ ਖਿਡਾਰੀਆਂ ਦੀ ਸਹੂਲਤ ਦਾ ਵੀ ਧਿਆਨ ਰੱਖਿਆ ਗਿਆ ਹੈ। ਇਸ ਵਿਚ ਖਿਡਾਰੀਆਂ ਦੀ ਆਵਾਜਾਈ ਲਈ ਵੱਖਰਾ ਰਸਤਾ ਬਣਾਇਆ ਗਿਆ ਹੈ। ਸਟੇਡੀਅਮ ਦੇ ਗੇਟ ਨੇੜੇ ਅਭਿਆਸ ਪਿੱਚ ਬਣਾਈ ਗਈ ਹੈ। ਖਿਡਾਰੀਆਂ ਲਈ ਵੱਖਰਾ ਪੈਵੇਲੀਅਨ ਬਣਾਇਆ ਗਿਆ ਹੈ। ਦਰਸ਼ਕਾਂ ਦੇ ਬਾਹਰ ਜਾਣ ਲਈ 12 ਲਿਫਟਾਂ ਅਤੇ 16 ਗੇਟ ਬਣਾਏ ਗਏ ਹਨ। ਸਟੇਡੀਅਮ ਦੇ ਅੰਦਰ ਕਰੀਬ 1600 ਵਾਹਨਾਂ ਦੀ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਟੇਡੀਅਮ ਦੇ ਆਲੇ-ਦੁਆਲੇ ਕਾਫੀ ਜਗ੍ਹਾ ਖਾਲੀ ਪਈ ਹੈ। ਜਿਥੇ ਮੈਚ ਦੌਰਾਨ ਖਾਣ-ਪੀਣ ਦੇ ਸਟਾਲ ਲਗਾਏ ਜਾ ਸਕਣਗੇ।

ਨਿਊ ਚੰਡੀਗੜ੍ਹ ਵਿਚ ਬਣਿਆ ਕ੍ਰਿਕਟ ਸਟੇਡੀਅਮ ਦੇਸ਼ ਦਾ ਇਕੋ ਇਕ ਅਜਿਹਾ ਸਟੇਡੀਅਮ ਹੈ ਜਿਸ ਵਿਚ ਲਾਲ ਅਤੇ ਕਾਲੀ ਮਿੱਟੀ ਦੀਆਂ ਪਿੱਚਾਂ ਹਨ। ਸਟੇਡੀਅਮ ਦੀ ਪਿੱਚ ਭਿਵਾਨੀ ਦੀ ਕਾਲੀ ਮਿੱਟੀ ਤੋਂ ਬਣਾਈ ਗਈ ਹੈ। ਸਟੇਡੀਅਮ ਦੀ ਗਰਾਊਂਡ ਬੀ ਅਤੇ ਅਭਿਆਸ ਪਿੱਚ ਲਾਲ ਮਿੱਟੀ ਨਾਲ ਬਣੀ ਹੋਈ ਹੈ। ਲਾਲ ਮਿੱਟੀ ਦੀ ਪਿੱਚ ਵਿਚ ਵਧੇਰੇ ਉਛਾਲ ਅਤੇ ਗਤੀ ਹੈ। ਇਹ ਤੇਜ਼ ਗੇਂਦਬਾਜ਼ਾਂ ਲਈ ਬਿਹਤਰ ਮੰਨਿਆ ਜਾਂਦਾ ਹੈ। ਜਦਕਿ ਕਾਲੀ ਮਿੱਟੀ ਜਲਦੀ ਟੁੱਟ ਜਾਂਦੀ ਹੈ, ਇਸ ਲਈ ਇਹ ਸਪਿਨਰਾਂ ਲਈ ਸਹਾਇਕ ਹੈ।

 (For more Punjabi news apart from India vs Afghanistan T-20 Match in IS Bindra Stadium Mohali, stay tuned to Rozana Spokesman)

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement