
ਹਾਨਾ ਤੇ ਗਰੇਟਾ ਤੋਂ ਇਲਾਵਾ ਹੋਰ ਵਿਦੇਸ਼ੀ ਹਸਤੀਆਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਹੈ।
ਵਾਸ਼ਿੰਗਟਨ: ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਹਾਲ ਹੀ ਵਿਚ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੋਪ ਸਟਾਰ ਰਿਹਾਨਾ ਨੇ ਮੰਗਲਵਾਰ ਨੂੰ ਕਿਸਾਨ ਅੰਦੋਲਨ ਨੂੰ ਆਪਣੀ ਹਮਾਇਤ ਦਿੱਤੀ। ਰਾਜਧਾਨੀ ਦੇ ਕੁਝ ਹਿੱਸਿਆਂ 'ਚ ਇੰਟਰਨੈੱਟ ਬੰਦ ਕਰਨ ਦਾ ਸਰਕਾਰ ਨੇ ਫੈਸਲਾ ਲਿਆ ਤਾਂ ਇਸ 'ਤੇ ਸਵਾਲ ਉੱਠੇ। ਹੁਣ ਹਾਲੀਵੁੱਡ ਦੀ ਜਾਣੀ ਪਛਾਣੀ ਸਿੰਗਰ ਰਿਹਾਨਾ ਨੇ ਵੀ ਇਸ 'ਤੇ ਸਵਾਲ ਚੁੱਕੇ। ਇਸ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ 'ਤੇ ਲਗਾਤਾਰ ਰਿਹਾਨਾ ਨੂੰ ਲੈ ਕੇ ਚਰਚਾ ਹੁੰਦੀ ਰਹੀ।
Greta and rhiana
ਇਸ ਤੋਂ ਇਲਾਵਾ ਵੀ ਕਈ ਉੱਘੀਆਂ ਹਸਤੀਆਂ ਜਿਵੇਂ ਗਰੇਟਾ ਥਨਬਰਗ ਨੇ ਕਿਸਾਨ ਅੰਦੋਲਨ ਬਾਰੇ ਅਤੇ ਰਿਹਾਨਾ ਦੇ ਪੱਖ ਤੇ ਵਿਰੋਧ ਵਿੱਚ ਟਵੀਟ ਕੀਤੇ ਹਨ। ਰਿਹਾਨਾ ਤੇ ਗਰੇਟਾ ਤੋਂ ਇਲਾਵਾ ਹੋਰ ਵਿਦੇਸ਼ੀ ਹਸਤੀਆਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਹੈ।
GRETA
ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਦਾ ਟਵੀਟ
ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਨੇ ਟਵੀਟ ਕਰਕੇ ਭਾਰਤ 'ਚ ਚੱਲ ਰਹੇ ਕਿਸਾਨ ਅੰਦੋਲਨ 'ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ 'ਤੇ ਹਮਲਾ ਹੋਇਆ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ, ''ਇਹ ਕੋਈ ਇਤਫ਼ਾਕ ਨਹੀਂ ਹੈ ਕਿ ਇਕ ਮਹੀਨੇ ਤੋਂ ਵੀ ਘੱਟ ਸਮਾਂ ਪਹਿਲਾਂ ਦੁਨੀਆ ਦੇ ਸਭ ਤੋਂ ਪੁਰਾਣੇ ਲੋਕਤੰਤਰ 'ਤੇ ਹਮਲਾ ਹੋਇਆ ਸੀ ਅਤੇ ਹੁਣ ਅਸੀਂ ਸਭ ਤੋਂ ਵੱਡੀ ਆਬਾਦੀ ਵਾਲੇ ਲੋਕਤੰਤਰ 'ਤੇ ਹਮਲਾ ਹੁੰਦਿਆਂ ਦੇਖ ਰਹੇ ਹਾਂ।
meena harris
ਵਾਤਾਵਰਣ ਕਾਰਕੁਨ ਜੈਮੀ ਮਾਰਗੋਲਿਨ
ਇਸ ਦੇ ਨਾਲ ਹੀ ਵਾਤਾਵਰਣ ਕਾਰਕੁਨ ਜੈਮੀ ਮਾਰਗੋਲਿਨ ਨੇ ਕਿਹਾ ਹੈ, "ਇਹ ਜ਼ਰੂਰੀ ਹੈ ਕਿ ਦੁਨੀਆ ਭਾਰਤੀ ਕਿਸਾਨਾਂ ਨਾਲ ਏਕਤਾ ਵਿੱਚ ਖੜ੍ਹੀ ਹੋਵੇ। ਕਿਸਾਨ ਜਲਵਾਯੂ ਸੰਕਟ ਦੇ ਮੋਰਚੇ 'ਤੇ ਹਨ। ਕਿਸਾਨਾਂ ਤੋਂ ਬਗੈਰ ਕੋਈ ਅੰਨ ਨਹੀਂ। ਕਿਰਪਾ ਕਰਕੇ ਕਿਸਾਨ ਅੰਦੋਲਨ ਦਾ ਸਮਰਥਨ ਕਰੋ!”
jamie
ਕੈਨੇਡੀਅਨ YouTuber ਕਾਮੇਡੀਅਨ,ਲਿੱਲੀ
ਇੰਨਾ ਹੀ ਨਹੀਂ, ਕੈਨੇਡੀਅਨ YouTuber ਕਾਮੇਡੀਅਨ, ਟਾਕ ਸ਼ੋਅ ਹੋਸਟ ਤੇ ਅਦਾਕਾਰਾ ਲਿੱਲੀ ਨੇ ਰਿਹਾਨਾ ਦੇ ਟਵੀਟ ਦਾ ਰੀਵੀਟ ਲਿਖਿਆ, “ਹਾਂ! ਬਹੁਤ ਬਹੁਤ ਧੰਨਵਾਦ। ਇਹ ਮਨੁੱਖਤਾ ਦਾ ਮਸਲਾ ਹੈ! #IStandWithFarmers."
ਭਾਰਤੀ ਕਾਰਕੁਨ ਲਿਸਿਪੀਰੀਆ ਕਾਂਗੁਜਮ
ਇਨ੍ਹਾਂ ਤੋਂ ਇਲਾਵਾ ਪ੍ਰਦੂਸ਼ਣ ਖ਼ਿਲਾਫ਼ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਕਾਰਕੁਨ ਲਿਸਿਪੀਰੀਆ ਕਾਂਗੁਜਮ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤਾ। ਆਪਣੇ ਟਵੀਟ ਵਿੱਚ ਉਸ ਨੇ ਲੋਕਾਂ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
LICYPRIYA
ਇਹ ਹਨ ਹਸਤੀਆਂ ਦੇ ਟਵੀਟ--
jagmeet singh