IPL 2025 Final: IPL ਦਾ ਫ਼ਾਈਨਲ ਮੈਚ ਅੱਜ, ਪੰਜਾਬ ਕਿੰਗਜ਼ ਦਾ ਬੈਂਗਲੁਰੂ ਨਾਲ ਹੋਵੇਗਾ ਮੁਕਾਬਲਾ
Published : Jun 3, 2025, 6:31 am IST
Updated : Jun 3, 2025, 7:55 am IST
SHARE ARTICLE
Punjab Kings vs RCB  IPL 2025 Final match News in punjabi
Punjab Kings vs RCB IPL 2025 Final match News in punjabi

ਪੰਜਾਬ ਕਿੰਗਜ਼ ਨੇ ਆਈ.ਪੀ.ਐਲ. 2025 ਦੇ ਕੁਆਲੀਫ਼ਾਇਰ-2 ’ਚ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾਇਆ

Punjab Kings vs RCB  IPL 2025 Final match News in punjabi  : ਕਪਤਾਨ ਸ਼੍ਰੇਅਸ ਅਈਅਰ ਦੇ ਨਾਬਾਦ ਅਰਧ ਸੈਂਕੜੇ ਦੀ ਬਦੌਲਤ, ਪੰਜਾਬ ਕਿੰਗਜ਼ ਨੇ ਕੁਆਲੀਫਾਇਰ-2 ਮੈਚ ਵਿਚ ਮੁੰਬਈ ਇੰਡੀਅਨਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਆਈ.ਪੀ.ਐਲ. 2025 ਦੇ ਫ਼ਾਈਨਲ ਵਿਚ ਜਗ੍ਹਾ ਬਣਾ ਲਈ ਹੈ।

ਪੰਜਾਬ ਕਿੰਗਜ਼ ਨੇ ਆਈ.ਪੀ.ਐਲ. 2025 ਦੇ ਕੁਆਲੀਫ਼ਾਇਰ-2 ’ਚ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ ਹੀ, ਟੀਮ 11 ਸਾਲਾਂ ਬਾਅਦ ਆਈ.ਪੀ.ਐਲ. ਫ਼ਾਈਨਲ ’ਚ ਪਹੁੰਚ ਗਈ ਹੈ। ਇਸ ਤੋਂ ਪਹਿਲਾਂ, ਟੀਮ ਨੇ 2014 ਸੀਜ਼ਨ ਦਾ ਖ਼ਿਤਾਬੀ ਮੈਚ ਖੇਡਿਆ ਸੀ। ਹੁਣ ਫ਼ਾਈਨਲ ਅੱਜ ਪੰਜਾਬ ਅਤੇ ਬੰਗਲੁਰੂ ਵਿਚਕਾਰ ਖੇਡਿਆ ਜਾਵੇਗਾ।

ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਪੰਜਾਬ ਨੇ 19 ਓਵਰਾਂ ’ਚ 204 ਦੌੜਾਂ ਦੇ ਟੀਚੇ ਹਾਸਲ ਕਰ ਲਿਆ । ਕਪਤਾਨ ਸ਼੍ਰੇਅਸ ਨੇ ਛਿੱਕਾ ਮਾਰ ਕੇ ਟੀਮ ਨੂੰ ਜਿੱਤ ਦਿਵਾਈ। ਉਨ੍ਹਾਂ ਨੇ 41 ਗੇਂਦਾਂ ’ਤੇ 87 ਦੌੜਾਂ ਦੀ ਅਜੇਤੂ ਪਾਰੀ ਖੇਡੀ।

ਇਸ ਪਾਰੀ ’ਚ 5 ਚੌਕੇ ਅਤੇ 8 ਛਿੱਕੇ ਸ਼ਾਮਲ ਸਨ। ਉਨ੍ਹਾਂ ਨੂੰ ਪਲੇਅਰ ਆਫ਼ ਦਾ ਮੈਚ ਚੁਣਿਆ ਗਿਆ। ਸ਼੍ਰੇਅਸ ਤੋਂ ਇਲਾਵਾ ਨੇਹਲ ਵਢੇਰਾ ਨੇ 48 ਅਤੇ ਜੋਸ਼ ਇੰਗਲਿਸ ਨੇ 38 ਦੌੜਾਂ ਬਣਾਈਆਂ। ਅਸ਼ਵਨੀ ਕੁਮਾਰ ਨੇ ਦੋ ਵਿਕਟਾਂ ਲਈਆਂ। ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਦੇ ਤਿਲਕ ਵਰਮਾ ਅਤੇ ਸੂਰਿਆਕੁਮਾਰ ਯਾਦਵ ਨੇ 44-44 ਦੌੜਾਂ ਦੀ ਪਾਰੀ ਖੇਡੀ। ਜੌਨੀ ਬੇਅਰਸਟੋ ਨੇ 38 ਦੌੜਾਂ ਬਣਾਈਆਂ। ਪੰਜਾਬ ਲਈ ਅਜ਼ਮਤੁੱਲਾਹ ਉਮਰਜ਼ਈ ਨੇ 2 ਵਿਕਟਾਂ ਲਈਆਂ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement