’ਖੇਡਾਂ ਵਤਨ ਪੰਜਾਬ ਦੀਆਂ-2023’: ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲ੍ਹੇ 'ਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ

By : GAGANDEEP

Published : Sep 3, 2023, 3:29 pm IST
Updated : Sep 3, 2023, 3:29 pm IST
SHARE ARTICLE
photo
photo

ਖਿਡਾਰੀਆਂ ਲਈ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਵੀ ਕੀਤਾ ਗਿਆ ਖਾਸ ਪ੍ਰਬੰਧ

 

ਚੰਡੀਗੜ੍ਹ: ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲ੍ਹੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement